28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਵਾਤਾਵਰਨ ਤੇ ਕੁਦਰਤੀ ਸੋਮਿਆਂ ਦੀ ਸੰਭਾਲ ਕਰਨੀ ਸਾਡਾ ਨੈਤਿਕ ਫਰਜ਼- ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 29-09-2025

ਮਾਨਸਾ/ਬੁਢਲਾਡਾ, 28 ਸਤੰਬਰ (ਰਾਵਿੰਦਰ ਸਿੰਘ ਰਵੀ, ਸੁਨੀਲ ਮਨਚੰਦਾ)- ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਨਵਜੋਤ ਕੌਰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਵਲੋਂ ਪਿੰਡ ਦੋਦੜਾ, ਭਾਦੜਾ, ਬੀਰੋਕੇ ਕਲਾਂ, ਗੁੜੱਦੀ ਅਤੇ ਬੱਛੋਆਣਾ ਵਿਖੇ ਕਿਸਾਨ ਮਿਲਣੀਆਂ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਨਾ ਸਾੜਨ ਦਾ ਹੋਕਾ ਦਿੱਤਾ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਅਤੇ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਬਹੁਤ ਲਾਜ਼ਮੀ ਹੈ | ਇਸ ਦੇ ਲਈ ਹਰ ਨਾਗਰਿਕ ਦਾ ਫ਼ਰਜ਼ ਬਣਦਾ ਹੈ ਕਿ ਇਸ ਧਰਤੀ 'ਤੇ ਵਿਚਰਦਿਆਂ ਹਰ ਮਨੁੱਖ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਜ਼ਰੂਰ ਪਾਵੇ | ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਨੇ ਪਿਛਲੇ ਸਾਲ ਦੌਰਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸਨਮਾਨ ਵੀ ਦਿੱਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਜਿਹੇ ਕਿਸਾਨਾਂ ਦੀ ਸ਼ਲਾਘਾ ਕਰਦਾ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਇਸ ਦੇ ਲਈ ਪ੍ਰੇਰਿਤ ਕਰਨ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਕਿਸਾਨਾਂ ਦਾ ਪਰਾਲੀ ਪ੍ਰਬੰਧਨ ਨੂੰ ਲੈ ਕੇ ਚੰਗਾ ਹੁੰਗਾਰਾ ਵੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਿੰਡ ਬੀਰੋਕੇ ਕਲਾਂ ਨੇ ਸਮਾਰਟ ਸੀਡਰ ਦੀ ਮੰਗ ਕਰਦਿਆਂ ਵਿਸ਼ਵਾਸ ਜਤਾਇਆ ਹੈ ਕਿ ਉਹ ਪਿੰਡ ਵਿਚ ਕਿਤੇ ਵੀ ਪਰਾਲੀ ਨੂੰ ਅੱਗ ਨਹੀਂ ਲੱਗਣ ਦੇਣਗੇ ਬਲਕਿ ਇਸ ਦਾ ਯੋਗ ਪ੍ਰਬੰਧਨ ਕਰਨਗੇ | ਐਸ.ਐਸ.ਪੀ. ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਕਿਤੇ ਵੀ ਪਰਾਲੀ ਨੂੰ ਅੱਗ ਨਾਲ ਲੱਗੇ ਇਸ ਦੇ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ | ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਲਈ ਸਬਸਿਡੀ 'ਤੇ ਮਿਲਣ ਵਾਲੀ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ |

Ad Position 22
No active advertisement
ਪਿਛਲੀ ਖ਼ਬਰ ਬਿਰਧ ਆਸ਼ਰਮ ਜਲਦ ਕੀਤਾ ਜਾਵੇਗਾ ਬੇ-ਆਸਰੇ ਤੇ ਲੋੜਵੰਦਾਂ ਦੇ ਸਪੁਰਦ- ਡੀ. ਸੀ. ਅਗਲੀ ਖ਼ਬਰ ਜ਼ਿਲੇ੍ਹ ਭਰ 'ਚ ਵੱਖ-ਵੱਖ ਥਾਈਾ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
Ad Position 24