28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਬਿਰਧ ਆਸ਼ਰਮ ਜਲਦ ਕੀਤਾ ਜਾਵੇਗਾ ਬੇ-ਆਸਰੇ ਤੇ ਲੋੜਵੰਦਾਂ ਦੇ ਸਪੁਰਦ- ਡੀ. ਸੀ.

Ad Position 21
No active advertisement
ਅਜੀਤ ਡੈਸਕ 29-09-2025
ਮਾਨਸਾ, 28 ਸਤੰਬਰ (ਰਾਵਿੰਦਰ ਸਿੰਘ ਰਵੀ)- ਮਾਨਸਾ ਦੀਆਂ ਰਮਦਿੱਤਾ ਕੈਂਚੀਆਂ ਨਜ਼ਦੀਕ 9 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣ ਰਹੇ 72 ਬੈੱਡਾਂ ਦੀ ਸਮਰੱਥਾ ਵਾਲੇ ਬਿਰਧ ਆਸ਼ਰਮ ਦੇ ਕੰਮ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ | ਇਹ ਜਾਣਕਾਰੀ ਨਵਜੋਤ ਕੌਰ ਡਿਪਟੀ ਕਮਿਸ਼ਨਰ ਨੇ ਦਿੰਦਿਆਂ ਦੱਸਿਆ ਕਿ ਬਿਰਧ ਆਸ਼ਰਮ ਦਾ ਬਕਾਇਆ ਰਹਿੰਦਾ ਕੰਮ ਸਮੇਂ ਸਿਰ ਨੇਪਰੇ ਚੜ੍ਹਾਉਣ ਲਈ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ | ਉਨ੍ਹਾਂ ਇਸ ਸਬੰਧੀ ਅਜੀਤ ਪਾਲ ਸਿੰਘ ਸਹਾਇਕ ਕਮਿਸ਼ਨਰ (ਜ) ਨੂੰ ਬਤੌਰ ਨੋਡਲ ਅਫ਼ਸਰ ਨਿਯੁਕਤ ਕਰਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਬਿਰਧ ਆਸ਼ਰਮ ਦੇ ਬਾਕੀ ਪਏ ਕੰਮਾਂ ਨੂੰ ਸਮਾਂ ਰਹਿੰਦਿਆਂ ਮੁਕੰਮਲ ਕਰਵਾਉਣ ਲਈ ਕਿਹਾ ਹੈ | ਉਨ੍ਹਾਂ ਕਿਹਾ ਕਿ ਸਬੰਧਿਤ ਵਿਭਾਗੀ ਅਧਿਕਾਰੀ ਬਿਰਧ ਆਸ਼ਰਮ ਵਿਖੇ ਆਪਣੇ-ਆਪਣੇ ਵਿਭਾਗ ਨਾਲ ਸਬੰਧਿਤ ਚੱਲ ਰਹੇ ਕੰਮ ਨੂੰ ਤਰਜੀਹੀ ਆਧਾਰ 'ਤੇ ਨੇਪਰੇ ਚੜ੍ਹਾਉਣ ਤਾਂ ਜੋ ਜਲਦੀ ਹੀ ਇਹ ਬਿਰਧ ਆਸ਼ਰਮ ਬੇਆਸਰੇ ਤੇ ਲੋੜਵੰਦ ਲੋਕਾਂ ਦੇ ਸਪੁਰਦ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਆਸ਼ਰਮ ਵਿਖੇ ਮੁਫ਼ਤ ਸਿਹਤ ਤੇ ਮੈਡੀਕਲ ਸੁਵਿਧਾ, ਖਾਣਾ ਪੀਣਾ, ਸੁਰੱਖਿਆ ਤੇ ਸੰਭਾਲ ਤੋਂ ਇਲਾਵਾ ਲਾਇਬ੍ਰੇਰੀ ਅਤੇ ਯੋਗਾ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਵਾਤਾਵਰਨ ਤੇ ਕੁਦਰਤੀ ਸੋਮਿਆਂ ਦੀ ਸੰਭਾਲ ਕਰਨੀ ਸਾਡਾ ਨੈਤਿਕ ਫਰਜ਼- ਡਿਪਟੀ ਕਮਿਸ਼ਨਰ
Ad Position 24