17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਤਨਖ਼ਾਹਾਂ ਨਾ ਮਿਲਣ ਕਾਰਨ ਸਫ਼ਾਈ ਕਾਮਿਆਂ ਨੇ ਕੌਂਸਲ ਦਫ਼ਤਰ ਅੱਗੇ ਕੂੜਾ ਸੁੱਟਿਆ

Ad Position 21
No active advertisement
ਅਜੀਤ ਡੈਸਕ 19-10-2025

ਬਰੇਟਾ, 18 ਅਕਤੂਬਰ (ਜੀਵਨ ਸ਼ਰਮਾ)- ਸਥਾਨਕ ਨਗਰ ਕੌਂਸਲ ਦੇ ਸਫ਼ਾਈ ਕਾਮਿਆਂ ਵਲੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ 'ਚ ਕੌਂਸਲ ਦਫ਼ਤਰ ਅੱਗੇ ਕੂੜਾ ਕਰਕਟ ਸੁੱਟ ਕੇ ਨਾਅਰੇਬਾਜ਼ੀ ਕੀਤੀ ਗਈ | ਅਣਮਿਥੇ ਸਮੇਂ ਲਈ ਹੜਤਾਲ 'ਤੇ ਚੱਲ ਰਹੇ ਕਾਮਿਆਂ ਨੇ ਕਿਹਾ ਕਿ ਪਿਛਲੇ 4-5 ਮਹੀਨਿਆਂ ਤੋਂ ਉਨ੍ਹਾਂ ਨੂੰ ਤਨਖ਼ਾਹ ਨਹੀਂ ਮਿਲੀ, ਜਿਸ ਕਰ ਕੇ ਉਨ੍ਹਾਂ ਨੂੰ ਘਰ ਦਾ ਗੁਜ਼ਾਰਾ ਕਰਨਾ ਔਖਾ ਹੋਇਆ ਪਿਆ ਹੈ ਪਰ ਸਰਕਾਰ ਕੋਈ ਗ਼ੌਰ ਨਹੀਂ ਕਰ ਰਹੀ | ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਵੀ ਉਨ੍ਹਾਂ ਵਲੋਂ ਧਰਨੇ 'ਤੇ ਬੈਠ ਕੇ ਹੀ ਮਨਾਇਆ ਜਾਵੇਗਾ ਅਤੇ ਮੰਗਾਂ ਨਾ ਮੰਨੇ ਜਾਣ 'ਤੇ ਭੁੱਖ ਹੜਤਾਲ ਵੀ ਕੀਤੀ ਜਾਵੇਗੀ | ਇਸ ਮੌਕੇ ਵਿਜੇ ਕੁਮਾਰ ਬੁਢਲਾਡਾ, ਰਵੀ ਕੁਮਾਰ ਪਾਤੜਾਂ, ਮਹਿੰਦਰ ਸਿੰਘ, ਫਰਮੋਜ ਕੁਮਾਰ, ਦੀਪ ਕੁਮਾਰ, ਅਸ਼ੋਕ ਕੁਮਾਰ, ਮੰਗਾ ਸਿੰਘ, ਸੋਨੂੰ ਸਿੰਘ, ਵਿਜੇ ਕੁਮਾਰ, ਰਾਜ ਕੁਮਾਰ ਆਦਿ ਹਾਜ਼ਰ ਸਨ | ਸੰਪਰਕ ਕਰਨ 'ਤੇ ਨਗਰ ਕੌਂਸਲ ਪ੍ਰਧਾਨ ਗਾਂਧੀ ਰਾਮ ਸਿੰਗਲਾ ਨੇ ਦੱਸਿਆ ਕਿ ਸਫ਼ਾਈ ਕਾਮਿਆਂ ਨੂੰ ਦੁਸਹਿਰੇ ਅਤੇ ਦੀਵਾਲੀ ਤੋਂ ਪਹਿਲਾਂ 2 ਤਨਖ਼ਾਹਾਂ ਦੇ ਦਿੱਤੀਆਂ ਗਈਆਂ ਹਨ |

Ad Position 22
No active advertisement
ਪਿਛਲੀ ਖ਼ਬਰ ਸ਼ਿਵ ਸ਼ਕਤੀ ਗਰੁੱਪ ਆਫ਼ ਕਾਲਜ 'ਚ ਧਾਰਮਿਕ ਸਮਾਰੋਹ ਆਯੋਜਿਤ ਅਗਲੀ ਖ਼ਬਰ ਵਿਦਿਆਰਥੀਆਂ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਜਾਗਰੂਕਤਾ ਰੈਲੀ ਕੱਢੀ
Ad Position 24