17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸ਼ਿਵ ਸ਼ਕਤੀ ਗਰੁੱਪ ਆਫ਼ ਕਾਲਜ 'ਚ ਧਾਰਮਿਕ ਸਮਾਰੋਹ ਆਯੋਜਿਤ

Ad Position 21
No active advertisement
ਅਜੀਤ ਡੈਸਕ 19-10-2025

ਭੀਖੀ, 18 ਅਕਤੂਬਰ (ਬਲਕਾਰ ਸਿੰਘ ਸਹੋਤਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਿਵ ਸ਼ਕਤੀ ਗਰੁੱਪ ਆਫ਼ ਕਾਲਜ ਵਿਖੇ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਦਾ ਭੋਗ ਪਾਇਆ ਗਿਆ | ਵਿਦਿਆਰਥੀਆਂ ਨੇ ਸੰਸਥਾ ਦੀ ਸਜਾਵਟ ਕੀਤੀ ਅਤੇ ਚੰਗੇ ਭਾਵ ਨਾਲ ਸੇਵਾ ਅਦਾ ਕੀਤੀ | ਰਾਗੀ ਸਿੰਘਾਂ ਵਲੋਂ ਕੀਰਤਨ ਕੀਤਾ ਗਿਆ | ਮਹਿਮਾਨਾਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਯੁਰਵੇਦ ਦੇ ਭਗਵਾਨ ਧਨਵੰਤਰੀ ਦੀ ਪੂਜਾ ਕੀਤੀ | ਸੰਸਥਾ ਦੇ ਐਮ.ਡੀ. ਸੂਰਜ ਭਾਨ ਮਹਿਤਾ ਨੇ ਇਸ ਮੌਕੇ ਸਭ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ | ਇਸ ਮੌਕੇ ਸੰਸਥਾ ਦੇ ਆਡੀਟੋਰੀਅਮ ਵਿਚ ਕਮੇਟੀ ਮੈਂਬਰਾਂ, ਵਿਦਿਆਰਥੀਆਂ, ਕਾਲਜ ਸਟਾਫ਼ ਅਤੇ ਪਹੁੰਚੇ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬੁੱਧ ਰਾਮ ਨੇ ਫ਼ਸਲਾਂ ਦੇ ਖ਼ਰਾਬੇ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ ਅਗਲੀ ਖ਼ਬਰ ਤਨਖ਼ਾਹਾਂ ਨਾ ਮਿਲਣ ਕਾਰਨ ਸਫ਼ਾਈ ਕਾਮਿਆਂ ਨੇ ਕੌਂਸਲ ਦਫ਼ਤਰ ਅੱਗੇ ਕੂੜਾ ਸੁੱਟਿਆ
Ad Position 24