ਰਾਮਾਂ ਮੰਡੀ, 18 ਅਕਤੂਬਰ (ਤਰਸੇਮ ਸਿੰਗਲਾ): ਰਾਮਾਂ ਥਾਣੇ ਦੇ ਏ ਐਸ ਆਈ ਪ੍ਰਕਾਸ਼ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਬਾਘਾ ਫਾਟਕ ਨੇੜਿਓਾ ਕਿ੍ਸ਼ਨ ਸਿੰਘ ਵਾਸੀ ਪਿੰਡ ਰਾਮਸਰਾ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿਚੋਂ 2 ਕਿਲੋਗ੍ਰਾਮ ਚੂਰਾ ਪੋਸਤ ਬਰਾਮਦ ਹੋਇਆ | ਥਾਣਾ ਮੁਖੀ ਬੇਅੰਤ ਸਿੰਘ ਨੇ ਦੱਸਿਆ ਕਿ ਉਕਤ ਕਿ੍ਸ਼ਨ ਸਿੰਘ ਵਿਰੁੱਧ ਰਾਮਾਂ ਥਾਣੇ ਵਿਚ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ |