ਬਠਿੰਡਾ, 18 ਅਕਤੂਬਰ (ਅਵਤਾਰ ਸਿੰਘ ਕੈਂਥ)-ਸਥਾਨਕ ਬਠਿੰਡਾ-ਬਰਨਾਲਾ ਹਾਈਵੇਅ ਰੋਡ 'ਤੇ ਥਾਣਾ ਕੈਂਟ ਨੇੜੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਟਰੱਕ ਹੇਠਾਂ ਆਉਣ ਕਾਰਨ ਬੁਰੀ ਤਰ੍ਹਾਂ ਕੁਚਲਿਆ ਗਿਆ, ਜਿਸ ਦੀ ਘਟਨਾ ਸਥਾਨ 'ਤੇ ਹੀ ਮੌਤ ਹੋ ਗਈ¢ ਸੂਚਨਾ ਮਿਲਦੇ ਹੀ ਥਾਣਾ ਕੈਂਟ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਕੀਤੀ¢ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਨੂੰ ਸੂਚਨਾ ਮਿਲਦਿਆਂ ਹੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਸੰਦੀਪ ਗੋਇਲ ਐਂਬੂਲੈਂਸ ਟੀਮ ਸਮੇਤ ਘਟਨਾ ਸਥਾਨ 'ਤੇ ਪਹੁੰਚੇ¢ ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਮਿ੍ਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਪਹੁੰਚਾਇਆ ¢ ਮਿ੍ਤਕ ਨੌਜਵਾਨ ਗੁਰਤੇਜ ਸਿੰਘ (37) ਵਾਸੀ ਪਿੰਡ ਰਾਏ ਦਾ ਰਹਿਣ ਵਾਲਾ ਸੀ¢