15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਵਿਧਾਇਕ ਬਲਕਾਰ ਸਿੰਘ ਸਿੱਧੂ ਨੇ 47 ਪਿੰਡਾਂ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 19-10-2025
ਰਾਮਪੁਰਾ ਫੂਲ, 18 ਅਕਤੂਬਰ (ਹੇਮੰਤ ਕੁਮਾਰ ਸ਼ਰਮਾ): ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਖੇਡਾਂ ਪ੍ਰਤੀ ਨੌਜਵਾਨ ਪੀੜ੍ਹੀ ਵਿਚ ਉਤਸ਼ਾਹ ਪੈਦਾ ਕਰਨ ਤੇ ਸਿਹਤਮੰਦ ਸਮਾਜ ਦੀ ਸਥਾਪਨਾ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਹਲਕੇ ਦੇ 47 ਪਿੰਡਾਂ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਸੈਂਕੜੇ ਖਿਡਾਰੀ ਮੌਜੂਦ ਸਨ, ਜਿਨ੍ਹਾਂ ਨੇ ਵਿਧਾਇਕ ਸਿੱਧੂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਉਪਰਾਲੇ ਨਾਲ ਹਲਕੇ ਦੇ ਖਿਡਾਰੀਆਂ ਵਿਚ ਨਵਾਂ ਜੋਸ਼ ਤੇ ਜਜ਼ਬਾ ਪੈਦਾ ਹੋਵੇਗਾ | ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਦੱਸਿਆ ਕਿ ਹਲਕੇ ਦੇ 31 ਪਿੰਡਾਂ ਵਿਚ ਪਹਿਲੇ ਪੜਾਅ ਦੌਰਾਨ ਖੇਡ ਮੈਦਾਨ ਬਣਾਏ ਜਾ ਰਹੇ ਹਨ, ਜੋ ਕਿ ਪੰਜਾਬ ਸਰਕਾਰ ਦਾ ਇੱਕ ਵੱਡਾ ਉਪਰਾਲਾ ਹੈ | ਉਨ੍ਹਾਂ ਨੇ ਕਿਹਾ ਕਿ ਇਹ ਮੈਦਾਨ ਖਿਡਾਰੀਆਂ ਨੂੰ ਖੇਡਾਂ ਦੀਆਂ ਸੁਵਿਧਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ | ਉਨ੍ਹਾਂ ਕਿਹਾ ਕਿ ਪੰਜਾਬ ਦੀ ਪਹਿਚਾਣ ਖੇਡਾਂ ਨਾਲ ਜੁੜੀ ਹੋਈ ਹੈ ਅਤੇ ਸਰਕਾਰ ਖੇਡਾਂ ਨੂੰ ਵਧਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ | ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਹਲਕੇ ਦੇ ਹੋਰ ਪਿੰਡਾਂ ਵਿਚ ਵੀ ਖੇਡ ਸਮਾਨ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ | ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ ਤੇ ਕਿਹਾ ਕਿ ਸਿਹਤਮੰਦ ਜੀਵਨ ਹੀ ਸਫਲ ਜੀਵਨ ਦੀ ਕੁੰਜੀ ਹੈ | ਇਸ ਸਮਾਗਮ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਖੇਡ ਪ੍ਰੇਮੀ ਤੇ ਸਮਾਜ ਸੇਵੀ ਸ਼ਾਮਲ ਹੋਏ | ਪ੍ਰੋਗਰਾਮ ਦਾ ਅੰਤ 'ਖੇਡਾਂ ਨਾਲ ਜੁੜੋ - ਨਸ਼ਿਆਂ ਤੋਂ ਮੁਕਤ ਪਿੰਡ ਬਣਾਓ' ਦੇ ਨਾਅਰੇ ਨਾਲ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਮਾਤਾ ਸੁੰਦਰੀ ਪਬਲਿਕ ਸਕੂਲ ਕੋਟ ਸ਼ਮੀਰ ਵਿਖੇ ਦੀਵਾਲੀ ਦੀਆਂ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਮਨਾਈ ਗਰੀਨ ਦੀਵਾਲੀ
Ad Position 24