ਮਾਨਸਾ, 1 ਨਵੰਬਰ (ਸਟਾਫ਼ ਰਿਪੋਰਟਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟੜਾ ਕਲਾਂ ਦੀ ਖਿਡਾਰਨ ਖੁਸ਼ਪ੍ਰੀਤ ਕੌਰ ਪੁੱਤਰੀ ਬੁੱਧ ਸਿੰਘ ਨੇ 69ਵੀਆਂ ਰਾਜ ਪੱਧਰੀ ਸਕੂਲ ਖੇਡਾਂ 'ਚੋਂ ਕਰਾਟੇ 19 ਸਾਲਾਂ ਮੁਕਾਬਲੇ 'ਚੋਂ ਪਹਿਲਾ ਸਥਾਨ ਹਾਸਲ ਕਰ ਕੇ ਸੋਨ ਤਗਮਾ ਜਿੱਤਿਆ ਹੈ | ਪਿ੍ੰਸੀਪਲ ਵੀਰਪਾਲ ਕੌਰ ਨੇ ਖਿਡਾਰਨ ਤੇ ਸਰੀਰਕ ਸਿੱਖਿਆ ਅਧਿਆਪਕਾ ਕਰਮਜੀਤ ਕੌਰ ਨੂੰ ਵਧਾਈ ਦਿੰਦਿਆਂ ਵਿਦਿਆਰਥਣ ਦਾ ਸਨਮਾਨ ਕਰਦਿਆਂ ਮਾਣ ਮਹਿਸੂਸ ਕੀਤਾ ਕਿ ਇਸ ਪ੍ਰਾਪਤੀ ਨਾਲ ਸਕੂਲ ਦਾ ਹੀ ਨਹੀਂ ਜ਼ਿਲੇ੍ਹ ਦਾ ਨਾਂਅ ਰੌਸ਼ਨ ਹੋਇਆ ਹੈ | ਉਨ੍ਹਾਂ ਦੱਸਿਆ ਕਿ ਖੁਸ਼ਪ੍ਰੀਤ ਨੇ ਪਿਛਲੇ ਸਾਲ ਵੀ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚ ਚੈਂਪੀਅਨ ਬਣੀ ਸੀ | ਇਸ ਮੌਕੇ ਸਟਾਫ਼ ਮੈਂਬਰਾਂ ਤੋਂ ਇਲਾਵਾ ਸਕੂਲ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ,ਹਰਦੇਵ ਸਿੰਘ, ਸੁਰਜੀਤ ਸਿੰਘ, ਸਪੋਰਟਸ ਕਮੇਟੀ ਦੇ ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਸੇਵਕ ਸਿੰਘ ਆਦਿ ਹਾਜ਼ਰ ਸਨ |