02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪੰਜਾਬ ਯੂਨੀਵਰਸਿਟੀ ਦਾ ਜਮਹੂਰੀ ਢਾਂਚਾ (ਸਿੰਡੀਕੇਟ) ਖ਼ਤਮ ਕਰਕੇ ਕੇਂਦਰੀਕ੍ਰਿਤ ਕਰਨ ਦੀ ਨਿਖੇਧੀ

Ad Position 21
repet_subhas-goyals [Copy P29]
ਅਜੀਤ ਡੈਸਕ 04-11-2025
ਰਾਮਪੁਰਾ ਫੂਲ, 3 ਨਵੰਬਰ (ਹੇਮੰਤ ਕੁਮਾਰ ਸ਼ਰਮਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਨੂੰ ਸੀਮਤ (ਖ਼ਤਮ ਕਰਨ) ਵੱਲ ਵਧਦੇ ਕਦਮਾਂ ਉੱਪਰ ਪ੍ਰਤੀਕਰਮ ਦਿੰਦਿਆਂ ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਰਾਇਣ ਦੱਤ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਦੀ ਸ਼ਾਨਾਮੱਤੀ ਵਿਰਾਸਤ ਨੂੰ ਖੋਹਣ, ਪੰਜਾਬ ਯੂਨੀਵਰਸਿਟੀ ਦਾ ਜਮਹੂਰੀ ਢਾਂਚਾ ਤਬਾਹ ਕਰਨ ਨੂੰ ਭਾਜਪਾ ਦੀ ਕੇਂਦਰੀ ਸਰਕਾਰ ਵਲੋਂ ਵਿਦਿਆ ਦਾ ਭਗਵਾਂਕਰਨ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ¢ ਕੇਂਦਰ ਸਰਕਾਰ ਨੇ ਸਿੱਖਿਆ ਨੀਤੀ 2020 ਰਾਹੀਂ ਦੇਸ਼ ਦੇ ਸਾਰੇ ਉੱਚ ਵਿੱਦਿਅਕ ਅਦਾਰਿਆਂ ਨੂੰ ਵੱਡੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦਾ ਧੰਦਾ ਸ਼ੁਰੂ ਕਰ ਦਿੱਤਾ ਹੈ¢ ਅਜਿਹਾ ਕਰਕੇ ਬਹੁਗਿਣਤੀ ਆਮ ਨÏਜਵਾਨਾਂ ਅਤੇ ਬੱਚਿਆਂ ਤੋਂ ਵਿਦਿਆ ਦਾ ਹੱਕ ਖੋਹ ਲਿਆ ਜਾਣਾ ਤਹਿ ਹੈ¢ ਇਸ ਨਾਲ ਡਾਕਟਰੀ ਦੀ ਪੜ੍ਹਾਈ ਦੀ ਦਾਖ਼ਲਾ ਫ਼ੀਸ ਵਧਾ ਕੇ ਇੱਕ ਕਰੋੜ, ਬੀ ਐੱਸ ਸੀ ਨਰਸਿੰਗ ਦੀ ਦਾਖ਼ਲਾ ਫ਼ੀਸ ਸੱਤ ਲੱਖ, ਜੀ ਐਨ ਐਮ ਦੀ ਤਿੰਨ ਲੱਖ, ਬੀ ਟੈਕ ਦਸ ਲੱਖ ਤੋਂ ਉੱਪਰ ਜਾ ਕੇ ਗਰੀਬ ਅਤੇ ਮੱਧਵਰਗ ਦਾ ਘਾਣ ਕਰ ਦੇਵੇਗੀ¢ ਉਨ੍ਹਾਂ ਕਿਹਾ ਕਿ ਅਗਲੇ ਪੜਾਅ ਤੇ ਇਸ ਯੂਨੀਵਰਸਿਟੀ ਦਾ ਨਾਮ ਬਦਲ ਕੇ ਸੈਂਟਰਲ ਯੂਨੀਵਰਸਿਟੀ ਕਰ ਦਿੱਤਾ ਜਾਵੇਗਾ¢ ਉਨ੍ਹਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਐਂਟੀ ਐਫੀਡੇਵਿਟ ਕਮੇਟੀ ਦੇ ਬੈਨਰ ਹੇਠ ਲੜੇ ਜਾ ਰਹੇ ਸਾਂਝੇ ਵਿਦਿਆਰਥੀ ਸੰਘਰਸ਼ ਦੀ ਜ਼ੋਰਦਾਰ ਹਮਾਇਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਦਾਖ਼ਲੇ ਮੌਕੇ ਵਿਦਿਆਰਥੀਆਂ ਤੇ ਠੋਸੀ ਇਹ ਸ਼ਰਤ ਅਸਲ ਵਿਚ ਪੰਜਾਬ ਦੀ ਸਭ ਤੋਂ ਪੁਰਾਣੀ ਯੂਨੀਵਰਸਿਟੀ ਨੂੰ ਕਾਰਪੋਰੇਟਾਂ ਅਤੇ ਸੰਘੀਆਂ ਦੀ ਰਿਆਸਤ ਬਣਾਉਣ ਦੇ ਕੋਝੇ ਯਤਨ ਖਿਲਾਫ ਵਿਦਿਆਰਥੀ ਵਿਰੋਧ ਨੂੰ ਦਬਾਉਣਾ ਹੈ ਜਿਸ ਨੂੰ ਕਦਾਚਿੱਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ¢ ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਆਗੂਆਂ ਮੁਖ਼ਤਿਆਰ ਪੂਹਲਾ, ਜਗਜੀਤ ਸਿੰਘ ਲਹਿਰਾ ਮੁਹੱਬਤ ਅਤੇ ਜਸਵੰਤ ਜੀਰਖ ਨੇ ਕਿਹਾ ਕਿ ਮੋਦੀ ਹਕੂਮਤ ਆਪਣੇ ਫ਼ਿਰਕੂ ਫਾਸ਼ੀ ਏਜੰਡੇ ਤਹਿਤ ਵਿਰੋਧ ਦੀ ਹਰ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ¢ ਉਨ੍ਹਾਂ ਸਮੂਹ ਇਨਕਲਾਬੀ ਜਮਹੂਰੀ ਸ਼ਕਤੀਆਂ ਨੂੰ ਮੋਦੀ ਸਰਕਾਰ ਦੇ ਇਸ ਨਾਪਾਕ ਹਮਲੇ ਖ਼ਿਲਾਫ਼ ਇੱਕ ਜੁੱਟ ਹੋਣ ਦਾ ਸੱਦਾ ਦਿੱਤਾ ਹੈ¢
Ad Position 22
No active advertisement
ਪਿਛਲੀ ਖ਼ਬਰ 26 ਗ੍ਰਾਮ ਹੈਰੋਇਨ ਸਮੇਤ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀ ਕਾਬੂ <br/> ਅਗਲੀ ਖ਼ਬਰ ਗੁਰੂ ਕਾਂਸੀ ਸਕੂਲ ਵਿਖੇ ਰਾਸ਼ਟਰੀ ਏਕਤਾ ਦਿਵਸ ਦੇ ਸਬੰਧ ਵਿਚ ਰਨ ਫ਼ਾਰ ਯੂਨਿਟੀ ਈਵੈਂਟ
Ad Position 24