ਬਰੇਟਾ, 3 ਨਵੰਬਰ (ਪਾਲ ਸਿੰਘ ਮੰਡੇਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲ ਅਕੈਡਮੀ ਮੰਡੇਰ ਵਲੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਪਿੰਡ ਮੰਡੇਰ ਤੋਂ ਸ਼ੁਰੂ ਹੋ ਕੇ ਬਰੇਟਾ ਪਿੰਡ, ਬਰੇਟਾ ਮੰਡੀ, ਬਖਸ਼ੀਵਾਲਾ, ਕਾਹਨਗੜ੍ਹ, ਜੁਗਲਾਣ ਤੋਂ ਹੁੰਦਾ ਹੋਇਆ ਮੰਡੇਰ ਵਿਖੇ ਸਮਾਪਤ ਹੋਇਆ | ਅਕੈਡਮੀ ਦੇ ਵਿਦਿਆਰਥੀਆਂ ਵਲੋਂ ਸ਼ਬਦਾਂ ਰਾਹੀਂ ਗੁਰਬਾਣੀ ਦਾ ਗਾਇਨ ਕੀਤਾ ਗਿਆ ਅਤੇ ਗੁਰੂ ਨਾਨਕ ਦੇਵ ਜੀ ਵਲੋਂ ਦਿੱਤੀਆਂ ਸਿੱਖਿਆਵਾਂ 'ਤੇ ਅਮਲ ਕਰਨ ਲਈ ਪ੍ਰੇਰਿਤ ਕੀਤਾ | ਅਕੈਡਮੀ ਪਿ੍ੰਸੀਪਲ ਨੀਲਮ ਸ਼ਰਮਾ ਨੇ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਸਾਡੇ ਲਈ ਚਾਨਣ ਮੁਨਾਰੇ ਵਾਂਗ ਹੈ | ਉਨ੍ਹਾਂ ਵਲੋਂ ਕਿਰਤ ਕਰੋ, ਨਾਮ ਜਪੋ ਅਤੇ ਵੰਡ ਕੇ ਛਕੋ ਦਾ ਸੰਦੇਸ਼ ਦਿੱਤਾ ਹੈ, ਜਿਨ੍ਹਾਂ ਨੂੰ ਸਾਨੂੰ ਆਪਣੀ ਜ਼ਿੰਦਗੀ 'ਚ ਧਾਰਨ ਕਰਨਾ ਚਾਹੀਦਾ ਹੈ |