01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪੰਜਾਬ ਯੂਨੀਵਰਸਿਟੀ ਦੇ ਮਾਮਲੇ 'ਚ ਲਿਬਰੇਸ਼ਨ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਅੱਜ ਦਿੱਤੇ ਜਾਣਗੇ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 04-11-2025
ਮਾਨਸਾ, 3 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਸੀ.ਪੀ.ਆਈ.(ਐਮ.ਐੱਲ) ਲਿਬਰੇਸ਼ਨ ਦੀ ਜ਼ਿਲ੍ਹਾ ਕਮੇਟੀ ਦੀ ਇਕੱਤਰਤਾ ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਕਾ. ਮੁਖ਼ਤਿਆਰ ਸਿੰਘ ਕੁਲੈਹਿਰੀ ਦੀ ਪ੍ਰਧਾਨਗੀ ਹੇਠ ਹੋਈ | ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਕਾ. ਰਾਜਵਿੰਦਰ ਸਿੰਘ ਰਾਣਾ, ਨਿੱਕਾ ਸਿੰਘ ਸਮਾਓਾ ਨੇ ਦੋਸ਼ ਲਗਾਇਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰ ਦੇ ਅਧੀਨ ਕਰਨ ਦੀ ਮੋਦੀ ਸਰਕਾਰ ਦੀ ਕੋਸ਼ਿਸ਼ ਪੰਜਾਬ ਦੇ ਸੂਬਾਈ ਅਧਿਕਾਰਾਂ ਅਤੇ ਸਾਂਝੀ ਪਛਾਣ ਉੱਤੇ ਗੰਭੀਰ ਹਮਲਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਿਰਫ਼ ਵਿੱਦਿਅਕ ਸੰਸਥਾ ਨਹੀਂ, ਸਗੋਂ ਪੰਜਾਬੀ ਭਾਸ਼ਾ, ਸਾਹਿਤ, ਸੰਸਕਿ੍ਤੀ ਅਤੇ ਪ੍ਰਗਤੀਸ਼ੀਲ ਵਿਚਾਰਧਾਰਾ ਦੀ ਧੁਰੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ, ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਕੋਈ ਸਲਾਹ ਬਿਨਾਂ ਲਿਆ ਗਿਆ ਫੈਸਲਾ ਗੈਰ-ਲੋਕਤਾਂਤਿ੍ਕ ਹੈ | ਉਨ੍ਹਾਂ ਦੱਸਿਆ ਕਿ ਲਿਬਰੇਸ਼ਨ ਵਲੋਂ ਪੰਜਾਬ ਵਿਰੋਧੀ ਫ਼ੈਸਲੇ ਨੂੰ ਰੱਦ ਕਰਵਾਉਣ ਲਈ 4 ਨਵੰਬਰ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਉਪ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤੇ ਜਾਣਗੇ | ਇਸ ਮੌਕੇ ਗੁਰਮੀਤ ਸਿੰਘ ਨੰਦਗੜ੍ਹ, ਬਲਵਿੰਦਰ ਸਿੰਘ ਘਰਾਂਗਣਾ, ਗੁਰਸੇਵਕ ਸਿੰਘ ਮਾਨ, ਬਲਵਿੰਦਰ ਕੌਰ ਬੈਰਾਗੀ, ਵਿਜੇ ਕੁਮਾਰ ਭੀਖੀ, ਧਰਮਪਾਲ ਨੀਟਾ, ਜਸਪਾਲ ਸਿੰਘ ਖੋਖਰ, ਤਰਸੇਮ ਸਿੰਘ ਖ਼ਾਲਸਾ, ਬਿੰਦਰ ਕੌਰ ਉੱਡਤ, ਜੀਤ ਸਿੰਘ ਬੋਹਾ, ਸੁਖਜੀਤ ਸਿੰਘ ਰਾਮਾਨੰਦੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੀ. ਸੀ. ਏ. ਵਲੋਂ ਹਰਮਨਪ੍ਰੀਤ ਕੌਰ ਤੇ ਅਮਨਜੋਤ ਕੌਰ ਨੂੰ 11-11 ਲੱਖ ਰੁਪਏ ਤੇ ਫੀਲਡਿੰਗ ਕੋਚ ਮੁਨੀਸ਼ ਬਾਲੀ ਨੂੰ 5 ਲ... ਅਗਲੀ ਖ਼ਬਰ ਯੂਨੀਵਰਸਿਟੀ ਅਥਲੈਟਿਕਸ ਮੁਕਾਬਲਿਆਂ 'ਚ ਕਿ੍ਸ਼ਨਾ ਕਾਲਜ ਰੱਲੀ ਨੂੰ 2 ਸੋਨ ਤਗਮਾ
Ad Position 24