10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਅੰਗਹੀਣ ਵਿਅਕਤੀ ਦੇ ਘਰ ਨੂੰ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਹੋਇਆ ਸੁਆਹ <br/>

Ad Position 21
No active advertisement
ਅਜੀਤ ਡੈਸਕ 05-11-2025

ਝੁਨੀਰ, 4 ਅਕਤੂਬਰ (ਸੰਜੀਵ ਸਿੰਗਲਾ)-ਪਿੰਡ ਫੱਤਾ ਮਾਲੋਕਾ ਵਿਖੇ ਇਕ ਅੰਗਹੀਣ ਵਿਅਕਤੀ ਦੇ ਮਕਾਨ ਨੂੰ ਅਚਾਨਕ ਅੱਗ ਲੱਗਣ ਨਾਲ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ | ਹੈਂਡੀਕੈਪਡ ਹੈਲਪ ਵੈੱਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਭੰਮੇ ਕਲਾਂ ਅਤੇ ਹਰਜਿੰਦਰ ਸਿੰਘ ਭੰਮਾ ਨੇ ਦੱਸਿਆ ਕਿ ਧਰਮ ਸਿੰਘ ਪੁੱਤਰ ਰਾਜਾ ਸਿੰਘ ਬਹੁਤ ਗ਼ਰੀਬ ਵਿਅਕਤੀ ਹੈ ਅਤੇ 80 ਫ਼ੀਸਦੀ ਅੰਗਹੀਣ ਹੈ | ਉਨ੍ਹਾਂ ਦੱਸਿਆ ਕਿ ਉਸ ਨੇ ਬੜੀ ਮਿਹਨਤ ਨਾਲ ਇਹ ਸਮਾਨ ਬਣਾਇਆ ਸੀ | ਉਨ੍ਹਾਂ ਦੱਸਿਆ ਕਿ ਮਕਾਨ ਦੀ ਹਾਲਤ ਪਹਿਲਾਂ ਹੀ ਬਹੁਤ ਖਸਤਾ ਸੀ, ਜੋ ਫੱਟੀਆਂ ਬੱਤਿਆਂ ਆਦਿ ਦਾ ਬਣਿਆ ਸੀ, ਜੋ ਅੱਜ ਸੜ ਗਿਆ ਹੈ | ਉਨ੍ਹਾਂ ਨੇ ਦੱਸਿਆ ਕਿ ਧਰਮ ਸਿੰਘ ਕੋਲ ਕੋਈ ਕਮਾਈ ਦਾ ਸਾਧਨ ਨਹੀਂ ਹੈ ਅਤੇ ਹੁਣ ਇਸ ਨੂੰ ਆਪਣੇ ਮਕਾਨ ਅਤੇ ਸਮਾਨ ਦੀ ਭਰਪਾਈ ਕਰਨਾ ਮੁਸ਼ਕਲ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਵਿਅਕਤੀ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪਿੰਡ ਪਥਰਾਲਾ ਦੀ ਸੰਗਤ ਵਲੋਂ ਧਾਮੀ ਦੇ ਪ੍ਰਧਾਨ ਚੁਣੇ ਜਾਣ ਦਾ ਸਵਾਗਤ ਅਗਲੀ ਖ਼ਬਰ ਸ਼ਮਸ਼ਾਨਘਾਟ 'ਚੋਂ ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼ <br/>
Ad Position 24