ਮਾਨਸਾ, 21 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਖਿਆਲਾ ਕਲਾਂ ਵਿਖੇ 7 ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ ਗਿਆ | ਪ੍ਰੋਗਰਾਮ ਅਫ਼ਸਰ ਗੁਰਸ਼ਰਨ ਕੌਰ ਨੇ ਦੱਸਿਆ ਕਿ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮਾਨਸਾ ਡਾ. ਮਲਕੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਮੁਖੀ ਬਲਜੀਤ ਕੌਰ ਦੀ ਅਗਵਾਈ ਹੇਠ ਲਗਾਏ ਕੈਂਪ ਦੌਰਾਨ ਵਲੰਟੀਅਰਾਂ ਵਲੋਂ ਜਿੱਥੇ ਗੁਰਦੁਆਰਾ ਬੀਰ ਸਾਹਿਬ, ਡਿਸਪੈਂਸਰੀ, ਸਕੂਲ ਤੇ ਆਲੇ ਦੀ ਸਫ਼ਾਈ ਸਫ਼ਾਈ, ਜਾਗਰੂਕਤਾ ਰੈਲੀਆਂ ਕੀਤੀਆਂ ਗਈਆਂ ਉੱਥੇ ਵੱਖ ਵੱਖ ਸਮਾਜਿਕ ਗਤੀਵਿਧੀਆਂ ਵਿਚ ਹਿੱਸਾ ਲਿਆ | ਭਾਸ਼ਣ 'ਚ ਸੁਖਜੀਤ ਕੌਰ ਤੇ ਪੇਂਟਿੰਗ ਮੁਕਾਬਲੇ 'ਚ ਵਲੰਟੀਅਰ ਖੁਸ਼ਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ | ਗਰੁੱਪਾਂ 'ਚ ਮੋਹਰੀ ਰਹੇ ਵਲੰਟੀਅਰ ਜਸਵਿੰਦਰ ਕੌਰ, ਵੀਰਪਾਲ ਕੌਰ, ਨਵਦੀਪ ਕੌਰ, ਜਸ਼ਨਦੀਪ ਕੌਰ, ਨਵਨੀਤ ਕੌਰ, ਪ੍ਰਵੀਨ, ਗਗਨਦੀਪ ਕੌਰ, ਲਵਪ੍ਰੀਤ ਕੌਰ ਤੇ ਅਸ਼ਵਿੰਦਰ ਕੌਰ ਨੂੰ ਸਨਮਾਨਿਤ ਕੀਤਾ ਗਿਆ | ਕੈਂਪ ਦੀ ਸਮਾਪਤੀ ਮੌਕੇ ਵਲੰਟੀਅਰਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਕੂਲ ਇੰਚਾਰਜ ਰੇਨੂੰ ਬਾਲਾ, ਵਿਨੋਦ ਕੁਮਾਰ ਪੀ.ਟੀ.ਆਈ., ਗਗਨਦੀਪ ਕੌਰ, ਮਨਵਿੰਦਰ ਕੌਰ ਆਦਿ ਹਾਜ਼ਰ ਸਨ |