21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਐਮ.ਬੀ. ਇੰਟਰਨੈਸ਼ਨਲ ਸਕੂਲ ਰੱਲਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ <br/>

Ad Position 21
No active advertisement
ਅਜੀਤ ਡੈਸਕ 22-11-2025
ਮਾਨਸਾ, 21 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਐਮ.ਬੀ. ਇੰਟਰਨੈਸ਼ਨਲ ਸਕੂਲ ਰੱਲਾ ਦੇ 5ਵੀਂ ਤੋਂ 9ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਟੂਰ ਲਗਾਇਆ ਗਿਆ | ਬੱਚਿਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਵਾਏ ਗਏ | ਉਨ੍ਹਾਂ ਸਰੋਵਰ, ਲੰਗਰ ਪ੍ਰਥਾ, ਇਮਾਰਤੀ ਕਲਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ | ਅਧਿਆਪਕਾਂ ਅਤੇ ਗਾਈਡਜ਼ ਨੇ ਦਰਬਾਰ ਸਾਹਿਬ ਦੇ ਨਿਰਮਾਣ, ਮਹੱਤਤਾ ਅਤੇ ਸਿੱਖ ਤਹਿਜ਼ੀਬ 'ਚ ਇਸ ਦੀ ਕੇਂਦਰੀ ਭੂਮਿਕਾ ਬਾਰੇ ਜਾਣੂ ਕਰਵਾਇਆ | ਟੂਰ ਦੇ ਅਗਲੇ ਪੜਾਅ 'ਚ ਵਿਦਿਆਰਥੀਆਂ ਨੇ ਵਿਰਾਸਤੀ ਸਾਡਾ ਪਿੰਡ ਤੋਂ ਇਲਾਵਾ ਸੁਲਤਾਨਪੁਰ ਲੋਧੀ ਦਾ ਦੌਰਾ ਵੀ ਕੀਤਾ | ਪਿ੍ੰਸੀਪਲ ਸਵਿਤਾ ਕਾਠ ਨੇ ਕਿਹਾ ਕਿ ਵਿੱਦਿਅਕ ਟੂਰ ਨਾਲ ਵਿਦਿਆਰਥੀਆਂ ਦੀ ਪੰਜਾਬ ਪ੍ਰਤੀ ਭੂਗੋਲਿਕ ਸਮਝ, ਇਤਿਹਾਸਕ ਜਾਣਕਾਰੀ, ਸੱਭਿਆਚਾਰਕ ਜਾਗਰੂਕਤਾ ਤੇ ਵਿਚਾਰਣਸ਼ੀਲ ਸਮਰੱਥਾ 'ਚ ਵਾਧਾ ਹੁੰਦਾ ਹੈ | ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਅੰਮਿ੍ਤਪਾਲ ਕੌਰ, ਦਫ਼ਤਰ ਪ੍ਰਬੰਧਕ ਲਵਪ੍ਰੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਰੇਟਾ ਦੇ ਇਕ ਸ਼ੈਲਰ 'ਚ ਹੋਏ ਘਪਲੇ ਦੀ ਵਿਜੀਲੈਂਸ ਵਲੋਂ ਜਾਂਚ ਜਾਰੀ <br/> ਅਗਲੀ ਖ਼ਬਰ ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਵਿਖੇ 7 ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ <br/>
Ad Position 24