24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਮਜ਼ਦੂਰ ਮੁਕਤੀ ਮੋਰਚਾ ਤੇ ਲਿਬਰੇਸ਼ਨ ਵਲੋਂ ਭੁਪਾਲ ਕਲਾਂ ਤੇ ਖ਼ੁਰਦ 'ਚ ਰੈਲੀਆਂ

Ad Position 21
No active advertisement
ਅਜੀਤ ਡੈਸਕ 25-11-2025

ਜੋਗਾ, 24 ਨਵੰਬਰ (ਮਨਜੀਤ ਸਿੰਘ ਘੜੈਲੀ)- ਮਜ਼ਦੂਰ ਮੁਕਤੀ ਮੋਰਚਾ ਪੰਜਾਬ ਅਤੇ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਵਲੋਂ ਪਿੰਡ ਭੁਪਾਲ ਕਲਾਂ ਅਤੇ ਖ਼ੁਰਦ ਵਿਚ ਰੈਲੀਆਂ ਕੀਤੀਆਂ ਗਈਆਂ | ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਘਰਾਂਗਣਾ ਅਤੇ ਲਿਬਰੇਸ਼ਨ ਦੇ ਦਿਨੇਸ਼ ਕੁਮਾਰ ਭੀਖੀ ਨੇ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਵਲੋਂ ਕੀਤੇ ਵਾਅਦੇ ਸੱਤਾ ਹਾਸਲ ਕਰਨ ਉਪਰੰਤ ਪੂਰੇ ਨਹੀਂ ਕੀਤੇ ਗਏ | ਉਨ੍ਹਾਂ ਕਿਹਾ ਕਿ ਪੇਂਡੂ ਮਜ਼ਦੂਰਾਂ ਕੋਲ ਇੱਕੋ-ਇੱਕ ਮਗਨਰੇਗਾ ਦਾ ਕੰਮ ਸੀ, ਉਹ ਵੀ ਪਿਛਲੇ ਛੇ ਮਹੀਨਿਆਂ ਤੋਂ ਬੰਦ ਕੀਤਾ ਹੋਇਆ ਹੈ, ਜਿਸ ਨਾਲ ਲੱਖਾਂ ਮਜ਼ਦੂਰ ਦੋ ਡੰਗ ਦੀ ਰੋਟੀ ਤੋਂ ਵੀ ਸੱਖਣੇ ਹਨ | ਉਨ੍ਹਾਂ ਕਿਹਾ ਕਿ ਅÏਰਤਾਂ ਨਾਲ ਹਜਾਰ ਰੁਪਏ ਮਹੀਨਾ ਦੇਣ ਤੋਂ ਵੀ ਸਰਕਾਰ ਭੱਜ ਗਈ ਹੈ ਅਤੇ ਪਿਛਲੇ ਮਹੀਨਿਆਂ ਵਿਚ ਹੜ੍ਹਾਂ ਕਾਰਨ ਜੋ ਘਰ ਡਿੱਗੇ ਸਨ, ਦਾ ਮੁਆਵਜ਼ਾ ਵੀ ਨਹੀਂ ਦਿੱਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਪਿੰਡਾਂ ਵਿਚ ਮਗਨਰੇਗਾ ਦਾ ਕੰਮ ਚਾਲੂ ਕੀਤਾ ਜਾਵੇ, ਪਿੰਡਾਂ-ਸ਼ਹਿਰਾਂ 'ਚ ਰਹਿੰਦੇ ਮਜ਼ਦੂਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦਿੱਤੇ ਜਾਣ ਤੇ ਘਰ ਪਾਉਣ ਲਈ ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਜਾਵੇ | ਕੇਂਦਰ ਦੀ ਸਰਕਾਰ ਵਲੋਂ ਅੱਠ ਘੰਟੇ ਦੀ ਦਿਹਾੜੀ ਤੋਂ ਵਧਾ ਕੇ 12 ਘੰਟੇ ਦਿਹਾੜੀ ਦਾ ਜੋ ਕਾਨੂੰਨ ਲਿਆਂਦਾ ਜਾ ਰਿਹਾ ਹੈ, ਨੂੰ ਖ਼ਾਰਜ ਕਰਨ ਦੀ ਮੰਗ ਕੀਤੀ | ਉਨ੍ਹਾਂ ਦੱਸਿਆ ਕਿ ਮਜ਼ਦੂਰਾਂ ਦੀਆਂ ਮਨਵਾਉਣ ਲਈ 5 ਦਸੰਬਰ ਨੂੰ ਡੀ.ਸੀ ਦਫ਼ਤਰ ਮਾਨਸਾ ਵਿਖੇ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਬੂਟਾ ਸਿੰਘ ਭੁਪਾਲ ਖ਼ੁਰਦ, ਮੰਗਤ ਸਿੰਘ, ਅਜੈਬ ਸਿੰਘ ਭੈਣੀਬਾਘਾ, ਦਰਸ਼ਨ ਸਿੰਘ ਭੁਪਾਲ ਕਲਾਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਿਟਾਇਰਡ ਮਿਉਂਸਪਲ ਵਰਕਰਜ਼ ਯੂਨੀਅਨ ਦੀ ਮੀਟਿੰਗ 1 ਨੂੰ ਅਗਲੀ ਖ਼ਬਰ -ਅਪਰਾਧਨਾਮਾ-ਨਸ਼ੀਲੀਆਂ ਵਸਤਾਂ ਬਰਾਮਦ, 5 ਖ਼ਿਲਾਫ਼ ਮੁਕੱਦਮਾ ਦਰਜ
Ad Position 24