ਮਾਨਸਾ, 24 ਨਵੰਬਰ (ਸ.ਰਿ.)- ਪੰਜਾਬ ਰਿਟਾਇਰਡ ਮਿਊਾਸਪਲ ਵਰਕਰਜ਼ ਯੂਨੀਅਨ ਦੇ ਸੂਬਾ ਪੱਧਰੀ ਮੀਟਿੰਗ 1 ਦਸੰਬਰ ਨੂੰ ਸਵੇਰੇ 11 ਵਜੇ ਟੀਚਰਜ਼ ਹੋਮ ਬਠਿੰਡਾ ਵਿਖੇ ਹੋਵੇਗੀ | ਜਥੇਬੰਦੀ ਦੇ ਸੂਬਾ ਪ੍ਰਧਾਨ ਭੋਲਾ ਸਿੰਘ ਬਠਿੰਡਾ, ਜਨਰਲ ਸਕੱਤਰ ਪਰਮਜੀਤ ਸਿੰਘ ਬਾਘਾ ਪੁਰਾਣਾ ਨੇ ਦੱਸਿਆ ਕਿ ਇਸ ਮੌਕੇ ਸੇਵਾ ਮੁਕਤ ਕਰਮਚਾਰੀਆਂ ਦੀਆਂ ਸਮੱਸਿਆਵਾਂ ਤੇ ਮੰਗਾਂ 'ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸੀਨੀਅਰ ਮੁਲਾਜ਼ਮਾਂ ਨੂੰ ਸਨਮਾਨਿਤ ਕਰਨ ਸੰਬੰਧੀ ਵੀ ਪ੍ਰੋਗਰਾਮ ਤੈਅ ਕੀਤਾ ਜਾਵੇਗਾ |