25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਕਰਨਗੇ 3 ਤੇ 4 ਨੂੰ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 25-11-2025
ਮਾਨਸਾ, 24 ਨਵੰਬਰ (ਸੱਭਿ.ਪ੍ਰਤੀ.)- ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਸੂਬੇ ਭਰ 'ਚੋਂ 3 ਤੇ 4 ਦਸੰਬਰ ਨੂੰ ਠੇਕਾ ਸੰਘਰਸ਼ ਮੋਰਚਾ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਸੂਬਾ ਪ੍ਰਧਾਨ ਰਮਨਦੀਪ ਸਿੰਘ ਚਕੇਰੀਆਂ ਨੇ ਦੋਸ਼ ਲਗਾਇਆ ਕਿ ਲੰਬੇ ਸਮੇਂ ਤੋਂ ਫ਼ਰਦ ਕੇਂਦਰਾਂ 'ਚ ਸੇਵਾਵਾਂ ਨਿਭਾਅ ਰਹੇ ਹਨ ਪਰ ਪੰਜਾਬ ਸਰਕਾਰ ਮੰਗਾਂ ਪ੍ਰਤੀ ਗੰਭੀਰ ਨਹੀ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਮੌਕੇ 'ਆਪ' ਨੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਦਾ ਵਾਅਦਾ ਕੀਤਾ ਸੀ, ਜੋ ਹਾਲੇ ਤੱਕ ਵਫ਼ਾ ਨਹੀਂ ਹੋਇਆ | ਉਨ੍ਹਾਂ ਚਿਤਾਵਨੀ ਦਿੱਤੀ ਜੇਕਰ ਮਸਲਾ ਹੱਲ ਨਾ ਹੋਇਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਸਬਸਿਡੀ 'ਤੇ ਖੇਤੀਬਾੜੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਡਰਾਅ ਕੱਢੇ
Ad Position 24