25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 25-11-2025

ਮਾਨਸਾ, 24 ਨਵੰਬਰ (ਰਾਵਿੰਦਰ ਸਿੰਘ ਰਵੀ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਜ਼ਿਲੇ੍ਹ ਭਰ 'ਚ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਸਥਾਨਕ ਗੁਰਦੁਆਰਾ ਸਿੰਘ ਸਭਾ ਯਾਦਗਾਰ ਪਾਤਸ਼ਾਹੀ ਨੌਵੀਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ 5 ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਬਾਰਾਂ ਹੱਟਾਂ ਚੌਂਕ, ਢਿੱਲੋਂ ਸਟਰੀਟ, ਚੁਗਲੀ ਘਰ, ਗੁਰਦੁਆਰਾ ਬਾਗ ਵਾਲਾ ਤੇ ਡੁੰਮ ਵਾਲਾ, ਰਵਿਦਾਸ ਮੰਦਰ, ਵਨਵੇ ਟਰੈਫ਼ਿਕ ਰੋਡ, ਬੱਸ ਸਟੈਂਡ, ਸਿਨੇਮਾ ਰੋਡ ਆਦਿ ਥਾਵਾਂ ਤੋਂ ਹੁੰਦਿਆਂ ਹੋਇਆ ਦੇਰ ਸ਼ਾਮ ਗੁਰੂ ਘਰ ਪਹੁੰਚਿਆ | ਸੰਗਤਾਂ ਵਲੋਂ ਥਾਂ-ਥਾਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ | ਰਾਗੀ ਜਥਿਆਂ ਨੇ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਫਤਿਹ ਗਤਕਾ ਗਰੁੱਪ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ ਜਦਕਿ ਫ਼ੌਜੀ ਬੈਂਡ ਵੇਖਣ ਯੋਗ ਸੀ | ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘਵੀਰ ਸਿੰਘ ਮਾਨਸਾ ਨੇ ਦੱਸਿਆ ਕਿ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਅਤੇ ਭਾਈ ਤੇਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ | ਇਸ ਮੌਕੇ ਬਲਵੀਰ ਸਿੰਘ ਅÏਲਖ, ਜਸਵੀਰ ਸਿੰਘ ਖ਼ਾਲਸਾ, ਭਾਈ ਤੇਜਿੰਦਰ ਸਿੰਘ ਟੀਟੂ, ਭਾਈ ਬੀਰਬਲ ਸਿੰਘ, ਇੰਦਰਜੀਤ ਸਿੰਘ ਮੁਨਸ਼ੀ, ਬਲਜੀਤ ਸਿੰਘ ਸੇਠੀ, ਭਾਈ ਮਿਹਰ ਸਿੰਘ, ਹੈੱਡ ਗ੍ਰੰਥੀ ਭਾਈ ਟੇਕ ਸਿੰਘ, ਜਸਪਾਲ ਸਿੰਘ ਜੱਸਾ ਮਾਨ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਕਾਕਾ, ਵੀਰਇੰਦਰ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ |
ਜੀ. ਆਈ. ਐੱਮ. ਟੀ. ਕਾਲਜ ਬੁਢਲਾਡਾ 'ਚ ਸ਼ਹੀਦੀ ਦਿਹਾੜਾ ਮਨਾਇਆ
ਬੁਢਲਾਡਾ ਸਵਰਨ ਸਿੰਘ ਰਾਹੀ ਅਨੁਸਾਰ-ਸਥਾਨਕ ਜੀ.ਆਈ.ਐੱਮ.ਟੀ. ਕਾਲਜ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ | ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਨਵੀਨ ਸਿੰਗਲਾ ਅਤੇ ਪਿ੍ੰਸੀਪਲ ਡਾ. ਰੇਖਾ ਨੇ ਗੁਰੂ ਸਾਹਿਬ ਜੀ ਦੇ ਬਲੀਦਾਨ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਂਦਿਆਂ ਕਿਹਾ ਕਿ ਗੁਰੂ ਜੀ ਨੇ ਮਨੁੱਖਤਾ ਅਤੇ ਹਿੰਦੂ ਧਰਮ ਦੀ ਰੱਖਿਆ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦਿੱਤੀ | ਉਨ੍ਹਾਂ ਕਿਹਾ ਕਿ ਸਾਨੂੰ ਵੀ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ 'ਚ ਅਪਣਾਉਣਾ ਚਾਹੀਦਾ ਹੈ |
ਸ਼ਤਾਬਦੀ ਸਮਾਗਮਾਂ ਮੌਕੇ ਧਾਰਮਿਕ ਪ੍ਰੀਖਿਆ ਕਰਵਾਈ
ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਤਾਬਦੀ ਸਮਾਗਮਾਂ ਮੌਕੇ ਕਰਵਾਈ ਧਾਰਮਿਕ ਪ੍ਰੀਖਿਆ 'ਚ 550 ਵਿਦਿਆਰਥੀਆਂ ਨੇ ਭਾਗ ਲਿਆ | ਮੁਖੀ ਮਾਸਟਰ ਕੁਲਵੰਤ ਸਿੰਘ ਨੇ ਦੱਸਿਆ ਕਿ 13 ਸਾਲ ਤੋਂ ਘੱਟ ਉਮਰ, 13 ਤੋਂ 18 ਸਾਲ ਤੱਕ ਅਤੇ 18 ਤੋਂ 25 ਸਾਲ ਤੱਕ ਉਮਰ ਦੇ ਗਰੁੱਪ ਬਣਾਏ ਗਏ ਸਨ | ਇਨ੍ਹਾਂ ਸਾਰੇ ਗਰੁੱਪਾਂ ਚੋਂ ਚੁਣੇ ਜਾਣ ਵਾਲੇ 45 ਵਿਦਿਆਰਥੀਆਂ ਨੂੰ 30 ਹਜ਼ਾਰ ਰੁਪਏ ਦੇ ਇਨਾਮ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਇਸ ਧਾਰਮਿਕ ਪ੍ਰੀਖਿਆ ਦਾ ਮਕਸਦ ਬੱਚਿਆਂ ਨੂੰ ਗੁਰਮਤਿ ਸਿਧਾਂਤਾਂ ਨਾਲ ਜੋੜਨਾ ਅਤੇ ਅਮੀਰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣਾ ਸੀ | ਇਸ ਮੌਕੇ ਸੁਖਦਰਸ਼ਨ ਸਿੰਘ ਕੁਲਾਣਾ, ਬਲਬੀਰ ਸਿੰਘ ਕੈਂਥ, ਰਜਿੰਦਰ ਵਰਮਾ ਨੇ ਦੱਸਿਆ ਕਿ ਨਤੀਜੇ 25 ਨਵੰਬਰ ਨੂੰ ਐਲਾਨੇ ਜਾਣਗੇ |
ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ
ਬੋਹਾ ਤੋਂ ਰਮੇਸ਼ ਤਾਂਗੜੀ ਅਨੁਸਾਰ- ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਵਿਦਿਆਰਥੀਆਂ ਨੇ ਧਾਰਮਿਕ ਗੀਤ ਅਤੇ ਗੁਰਬਾਣੀ ਕੰਠ ਕਰ ਕੇ ਸਲੋਕ ਮੁਹੱਲਾ ਪੰਜਵਾਂ ਤੇ ਵਾਹਿਗੁਰੂ ਗੁਰਮੰਤਰ ਦੇ ਜਾਪ ਕੀਤੇ | ਪਿ੍ੰਸੀਪਲ ਹਰਪ੍ਰੀਤ ਕੌਰ ਵਲੋਂ ਗੁਰੂ ਸਾਹਿਬ ਦੀ ਸ਼ਹੀਦੀ ਅਤੇ ਸਿੱਖਾਂ ਦੀ ਸ਼ਹੀਦੀ ਦੀ ਯਾਦ ਦਿਵਾਉਂਦਿਆਂ ਹੋਇਆ ਵਿਚਾਰ ਪੇਸ਼ ਕੀਤੇ | ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਕਸ਼ਮੀਰੀ ਪੰਡਿਤਾਂ ਦੀ ਰਾਖੀ ਲਈ ਆਪਣਾ ਬਲੀਦਾਨ ਦਿੱਤਾ | ਕਵੀਸ਼ਰੀ ਅਤੇ ਗੁਰੂ ਜੀ ਦੇ ਜੀਵਨ ਨਾਲ ਸਬੰਧਿਤ ਸਾਖੀ ਵੀ ਸੁਣਾਈ ਗਈ | ਕਵਿਤਾਵਾਂ, ਗੀਤ, ਚਿੱਤਰਕਲਾ, ਭਾਸ਼ਣ ਆਦਿ ਮੁਕਾਬਲੇ ਕਰਵਾਏ ਗਏ |
ਬਰੇਟਾ ਤੋਂ ਪਾਲ ਸਿੰਘ ਮੰਡੇਰ ਅਨੁਸਾਰ- ਡੀ.ਏ.ਵੀ ਪਬਲਿਕ ਸਕੂਲ ਅਕਬਰਪੁਰ ਖੁਡਾਲ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ | ਪਿ੍ੰਸੀਪਲ ਸੁਖਪਾਲ ਕੌਰ ਨੇ ਗੁਰੂ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲ ਕੇ ਜੀਵਨ ਸਫਲਾ ਕੀਤਾ ਜਾ ਸਕਦਾ ਹੈ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਵੀ ਕਰਵਾਇਆ ਗਿਆ | ਅਧਿਆਪਕਾਂ, ਵਿਦਿਆਰਥੀਆਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਦਿਹਾੜਾ 17 ਦਸੰਬਰ ਨੂੰ ਅਗਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਕਰਨਗੇ 3 ਤੇ 4 ਨੂੰ ਰੋਸ ਪ੍ਰਦਰਸ਼ਨ
Ad Position 24