12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਮਨੂ ਵਾਟਿਕਾ ਸਕੂਲ ਦੀ ਰਵਨੀਤ ਕੌਰ ਨੇ ਕਰਾਟੇ ਮੁਕਾਬਲੇ 'ਚੋਂ ਸਿਲਵਰ ਮੈਡਲ ਜਿੱਤਿਆ <br/>

Ad Position 21
No active advertisement
ਅਜੀਤ ਡੈਸਕ 06-12-2025
ਬੁਢਲਾਡਾ, 5 ਦਸੰਬਰ (ਸੁਨੀਲ ਮਨਚੰਦਾ)- ਸਥਾਨਕ ਮਨੂ ਵਾਟਿਕਾ ਸਕੂਲ ਦੀ ਖਿਡਾਰਨ ਰਵਨੀਤ ਕੌਰ ਨੇ ਸੂਬਾ ਪੱਧਰੀ ਕਰਾਟੇ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਅੰਡਰ-11 ਸਾਲ ਵਰਗ 'ਚ ਖਿਡਾਰਨ ਨੇ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਪਹੁੰਚਣ 'ਤੇ ਪ੍ਰਬੰਧਕ ਕਮੇਟੀ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ | ਕੋਚ ਅਰਸ਼ਦੀਪ ਸਿੰਘ ਗਿੱਲ ਨੇ ਦੱਸਿਆ ਕਿ ਕਰਾਟੇ ਵਿਚ ਸਕੂਲ ਦੇ ਖਿਡਾਰੀ ਭਾਵਿਕ ਦਾ ਚੰਗਾ ਪ੍ਰਦਰਸ਼ਨ ਰਿਹਾ | ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਸਕੂਲ ਚੇਅਰਮੈਨ ਭਾਰਤ ਭੂਸ਼ਨ ਸਰਾਫ ਨੇ ਕਿਹਾ ਕਿ ਸਕੂਲ ਦੇ ਵਿਦਿਆਰਥੀ ਸਿੱਖਿਆ ਦੇ ਨਾਲ ਨਾਲ ਹੋਰ ਗਤੀਵਿਧੀਆਂ 'ਚ ਵੀ ਮੋਹਰੀ ਹਨ | ਇਸ ਮੌਕੇ ਪਿ੍ੰਸੀਪਲ ਮਨੂ ਤਿ੍ਵੇਦੀ, ਪਿ੍ੰਸੀਪਲ ਓਮੇਸ਼ ਗਰਗ, ਸਤੀਸ਼ ਸਿੰਗਲਾ, ਖੇਡ ਵਿਭਾਗ ਦੇ ਮੁਖੀ ਅਮਨਦੀਪ ਸਿੰਘ ਸਿੱਧੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਰਾਮਗੜ੍ਹ ਸ਼ਾਹਪੁਰੀਆਂ ਦੇ ਲੋੜਵੰਦ ਬੱਚਿਆਂ ਦਾ ਕੀਤਾ ਸਨਮਾਨ <br/> ਅਗਲੀ ਖ਼ਬਰ ਮਾਨਸਾ 'ਚ ਬਾਬਾ ਸ੍ਰੀ ਖਾਟੂ ਸ਼ਿਆਮ ਮੰਦਰ ਦਾ ਨਿਰਮਾਣ ਕਾਰਜ ਸ਼ੁਰੂ <br/>
Ad Position 24