ਬਰੇਟਾ, 6 ਦਸੰਬਰ (ਪਾਲ ਸਿੰਘ ਮੰਡੇਰ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੁੱਲਰੀਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਲੋਂ ਚੋਣ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ | ਉਨ੍ਹਾਂ ਪਿੰਡ ਕੁੱਲਰੀਆਂ, ਮੰਡੇਰ, ਜੁਗਲਾਣ ਵਿਚ ਚੋਣ ਮੀਟਿੰਗਾਂ ਕਰ ਕੇ ਸਹਿਯੋਗ ਦੇਣ ਲਈ ਕਿਹਾ ਅਤੇ ਵਰਕਰ ਮਿਲਣੀ ਕੀਤੀ ਗਈ | ਉਨ੍ਹਾਂ ਮਾਰਕਿਟ ਕਮੇਟੀ ਬਰੇਟਾ ਦੇ ਚੇਅਰਮੈਨ ਚਮਕੌਰ ਸਿੰਘ ਖੁਡਾਲ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਅੰਦਰ ਵਿਕਾਸ ਦੇ ਅਨੇਕਾਂ ਕੰਮ ਕਰ ਰਹੀ ਹੈ ਅਤੇ ਹੋਰ ਵੀ ਵਿਕਾਸ ਦੀਆਂ ਨਵੀਆਂ ਯੋਜਨਾਵਾਂ ਜਲਦ ਸ਼ੁਰੂ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਦਾਇਰੇ ਅੰਦਰ ਆਉਂਦੀਆਂ ਵਿਕਾਸ ਸਕੀਮਾਂ ਨੂੰ ਲਾਗੂ ਕੀਤਾ ਜਾਵੇਗਾ | ਜ਼ੋਨ ਕੁੱਲਰੀਆਂ ਤੋਂ ਉਮੀਦਵਾਰ ਕੁਲਵਿੰਦਰ ਸਿੰਘ ਖੁਡਾਲ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਲਾਕੇ ਵਿਚ ਵਿਕਾਸ ਦੇ ਕੰਮ ਵੱਡੇ ਪੱਧਰ 'ਤੇ ਸ਼ੁਰੂ ਕੀਤੇ ਜਾਣਗੇ | ਇਸ ਮੌਕੇ ਕਾਕੂ ਸਿੰਘ ਬਰੇਟਾ, ਕੇਵਲ ਸ਼ਰਮਾ, ਲਲਿਤ ਜੈਨ, ਹਰਜਿੰਦਰ ਸਿੰਘ ਦਿਆਲਪੁਰਾ ਆਦਿ ਹਾਜ਼ਰ ਸਨ |
ਕੁੱਲਰੀਆਂ ਜ਼ੋਨ ਤੋਂ ਆਪ ਉਮੀਦਵਾਰ ਵਲੋਂ ਚੋਣ ਸਰਗਰਮੀਆਂ ਸ਼ੁਰੂ
ਅਜੀਤ ਡੈਸਕ
07-12-2025