ਭੀਖੀ, 6 ਦਸੰਬਰ (ਬਲਕਾਰ ਸਿੰਘ ਸਹੋਤਾ)- ਜ਼ਿਲ੍ਹਾ ਪ੍ਰੀਸ਼ਦ ਜੋਨ ਦਲੇਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸੁਰਿੰਦਰ ਕੌਰ ਜਵੰਧਾ ਦੀ ਚੋਣ ਮੁਹਿੰਮ ਨੂੰ ਭਖਾਉਂਦਿਆਂ ਮਾਰਕੀਟ ਕਮੇਟੀ ਭੀਖੀ ਦੇ ਚੇਅਰਮੈਨ ਵਰਿੰਦਰ ਸੋਨੀ ਨੇ ਦੱਸਿਆ ਕਿ ਹਲਕੇ ਵਿਚ ਬੀਬੀ ਜਵੰਧਾ ਦੀ ਚੋਣ ਮੁਹਿੰਮ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ ਜੋਨ ਦੇ ਵੱਖ-ਵੱਖ 7 ਪਿੰਡਾਂ ਦਾ ਦੌਰਾ ਮੁਕੰਮਲ ਕਰ ਲਿਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੋਕ ਹਿੱਤ ਕਾਰਜਾਂ ਨੂੰ ਦੇਖਦੇ ਹੋਏ ਲੋਕ ਸਰਕਾਰ ਦੀ ਸਰਾਹਣਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਦੀ ਅਗਵਾਈ ਹੇਠ ਜੋਨ ਦੇ ਵੱਖ-ਵੱਖ ਪਿੰਡਾਂ ਦੇ ਸਟੇਡੀਅਮ, ਸਿਹਤ ਕੇਂਦਰ, ਵਾਟਰ ਵਰਕਰ, ਸੜਕਾਂ ਅਤੇ ਗਲੀਆਂ ਨਾਲੀਆਂ ਦੇ ਨਿਰਮਾਣ ਲਈ ਫ਼ੰਡਾਂ ਤੋਂ ਇਲਾਵਾ ਸਕੂਲਾਂ ਨੂੰ ਵੱਡੇ ਪੱਧਰ 'ਤੇ ਵਿੱਤੀ ਮਦਦ ਦਿੱਤੀ ਗਈ ਹੈ, ਜਿਸ ਸਦਕਾ ਪਿੰਡਾ ਦੇ ਲੋਕ ਉਨ੍ਹਾਂ, ਨੂੰ ਭਰਪੂਰ ਸਮਰਥਨ ਦੇ ਰਹੇ ਹਨ | ਇਸ ਮੌਕੇ ਕਿਸਾਨ ਵਿੰਗ ਦੇ ਆਗੂ ਗੁਰਵਚਨ ਸਿੰਘ ਜਵੰਧਾ, ਕੌਂਸਲਰ ਰਾਮ ਸਿੰਘ, ਨਗਰ ਕੌਂਸਲ ਦੇ ਉਪ ਪ੍ਰਧਾਨ ਪੱਪੀ ਸਿੰਘ, ਬਹਾਦਰ ਸਿੰਘ ਅਕਾਲੀ, ਗੁਰਜੰਟ ਸਿੰਘ, ਜਗਦੀਪ ਸਿੰਘ, ਹਰਜਿੰਦਰ ਸਿੰਘ, ਗੁਰਮੇਲ ਸਿੰਘ ਆਦਿ ਸਨ |