ਬਰੇਟਾ, 6 ਦਸੰਬਰ (ਪਾਲ ਸਿੰਘ ਮੰਡੇਰ)- ਬਲਾਕ ਸੰਮਤੀ ਜੋਨ ਕੁੱਲਰੀਆਂ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਬਰੇਟਾ ਦੇ ਮੰਡਲ ਪ੍ਰਧਾਨ ਗਗਨਦੀਪ ਸ਼ਰਮਾ ਦੀ ਅਗਵਾਈ ਵਿਚ ਪਾਰਟੀ ਦੇ ਬਲਾਕ ਸੰਮਤੀ ਉਮੀਦਵਾਰ ਜਗਸੀਰ ਸਿੰਘ ਸੀਰਾ ਦੇ ਹੱਕ ਵਿਚ ਚੋਣ ਪ੍ਰਚਾਰ ਸ਼ੁਰੂ ਕੀਤਾ ਗਿਆ | ਸੂਬਾਈ ਆਗੂ ਰਾਕੇਸ਼ ਕੁਮਾਰ ਜੈਨ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਹਰ ਵਰਗ ਨਾਲ ਸਬੰਧਿਤ ਲੋਕ ਭਲਾਈ ਦੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲਾਭ ਪਿੰਡਾਂ ਦੇ ਲੱਖਾਂ ਕਿਸਾਨ, ਮਜ਼ਦੂਰ ਅਤੇ ਦੁਕਾਨਦਾਰ ਲੈ ਰਹੇ ਹਨ | ਬੁਲਾਰਿਆਂ ਨੇ ਭਾਜਪਾ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ ਕੁੱਲਰੀਆਂ ਦੇ ਪ੍ਰਧਾਨ ਬਲਵਾਨ ਸ਼ਰਮਾ, ਸੁਰੇਸ਼ ਸ਼ਰਮਾ, ਪ੍ਰੀਤ ਸ਼ਰਮਾ, ਜੁਗਰਾਜ ਸਿੰਘ, ਬਲਕਾਰ ਸਿੰਘ, ਭੋਲਾ ਸਿੰਘ ਆਦਿ ਹਾਜ਼ਰ ਸਨ |