ਮਾਨਸਾ, 7 ਦਸੰਬਰ (ਮੋਹਿਤ ਬਾਂਸਲ)- 13 ਦਸੰਬਰ ਨੂੰ ਜ਼ਿਲੇ੍ਹ 'ਚ ਕੌਮੀ ਲੋਕ ਅਦਾਲਤ ਲਗਾਈ ਜਾ ਰਿਹਾ | ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਨੇ ਦੱਸਿਆ ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆਂ ਦੇਣਾ ਅਦਾਲਤ ਦੇ ਮੁੱਖ ਮੰਤਵ ਹਨ | ਉਨ੍ਹਾਂ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਆਪਣੇ ਕੇਸ ਲੋਕ ਅਦਾਲਤ 'ਚ ਲਗਾ ਕੇ ਵੱਧ ਤੋਂ ਵੱਧ ਲਾਭ ਉਠਾਉਣ | ਇਸ ਲੋਕ ਅਦਾਲਤ 'ਚ ਦੀਵਾਨੀ ਮਾਮਲੇ, ਕਰਿਮੀਨਲ ਕੰਪਾਊਾਡੇਬਲ, ਚੈੱਕਾਂ ਦੇ ਕੇਸ, ਬੈਂਕ, ਬਿਜਲੀ, ਪਾਣੀ, ਟੈਲੀਫ਼ੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ | ਲੋਕ ਅਦਾਲਤ 'ਚ ਇੱਕ ਦਰਖਾਸਤ ਦੇ ਕੇ ਹੀ ਆਪਣਾ ਕੇਸ ਲਗਾਇਆ ਜਾ ਸਕਦਾ ਹੈ | ਇਸ ਤੋਂ ਇਲਾਵਾ ਜੇਕਰ ਕਿਸੇ ਵੀ ਵਿਅਕਤੀ ਨੂੰ ਕਾਨੂੰਨੀ ਸਹਾਇਤਾ ਦੀ ਲੋੜ ਹੈ ਤਾਂ ਉਹ ਟੋਲ ਫ਼ਰੀ ਨੰ. 15100 'ਤੇ ਸੰਪਰਕ ਵੀ ਕਰ ਸਕਦਾ ਹੈ |