ਮਾਨਸਾ, 7 ਦਸੰਬਰ (ਮੋਹਿਤ ਬਾਂਸਲ)-'ਯੂਥ ਅਗੇਂਸਟ ਡਰੱਗਜ਼' ਦੇ ਸੰਦਰਭ 'ਚ ਸਿਵਲ ਜੱਜ ਸੀਨੀਅਰ ਡਵੀਜ਼ਨ/ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਾਜਵਿੰਦਰ ਕੌਰ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਦੇ ਪੈਨਲ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਾਂ ਨਾਲ ਏ.ਡੀ.ਆਰ. ਸੈਂਟਰ ਵਿਖੇ ਮੀਟਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਘਰ-ਘਰ ਪਹੁੰਚਾਉਣਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ੇ ਦੀ ਅਲਾਮਤ ਤੋਂ ਬਚਾਇਆ ਜਾ ਸਕੇ | ਉਨ੍ਹਾਂ ਅਪੀਲ ਕੀਤੀ ਕਿ ਉਹ ਇਸ ਮੁਹਿੰਮ 'ਚ ਸਹਿਯੋਗ ਦੇਣ ਤਾਂ ਜੋ ਅਜੋਕੀ ਪੀੜ੍ਹੀ ਨੂੰ ਨਸ਼ੇ ਤੋਂ ਦੂਰ ਕੀਤਾ ਜਾ ਸਕੇ |
'ਯੂਥ ਅਗੇਂਸਟ ਡਰੱਗਜ਼' ਮੁਹਿੰਮ ਤਹਿਤ ਕੀਤੀ ਇਕੱਤਰਤਾ
ਅਜੀਤ ਡੈਸਕ
08-12-2025