11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜ਼ਿਲ੍ਹਾ ਪ੍ਰੀਸ਼ਦ ਜੋਨ ਰਾਏਪੁਰ ਦੇ ਪਿੰਡਾਂ 'ਚ ਅਜੀਤ ਇੰਦਰ ਸਿੰਘ ਮੋਫਰ ਨੇ ਕੀਤਾ ਚੋਣ ਪ੍ਰਚਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-12-2025

ਝੁਨੀਰ, 7 ਦਸੰਬਰ (ਸੰਜੀਵ ਸਿੰਗਲਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਚੱਲਦਿਆਂ ਸਾਰੀਆਂ ਪਾਰਟੀਆਂ ਦੇ ਆਗੂਆਂ ਵਲੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸੇ ਕੜੀ ਦੇ ਤਹਿਤ ਜ਼ਿਲ੍ਹਾ ਪ੍ਰੀਸ਼ਦ ਜੌਨ ਰਾਏਪੁਰ ਦੇ ਵੱਖ-ਵੱਖ ਪਿੰਡਾਂ 'ਚ ਹਲਕਾ ਸਰਦੂਲਗੜ੍ਹ ਦੇ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਨੇ ਚੋਣ ਪ੍ਰਚਾਰ ਕੀਤਾ | ਉਨ੍ਹਾਂ ਬਾਜੇਵਾਲਾ, ਦਸੌਦੀਆ, ਰਾਮਾਨੰਦੀ, ਭਲਾਈ ਕੇ, ਬੀਰੇਵਾਲਾ ਜੱਟਾਂ, ਜੌੜਕੀਆਂ, ਮੀਆਂ ਅਤੇ ਟਾਂਡੀਆਂ ਪਿੰਡਾਂ ਦਾ ਦੌਰਾ ਕੀਤਾ ਅਤੇ ਇਨ੍ਹਾਂ ਪਿੰਡਾਂ 'ਚ ਕਾਂਗਰਸ ਪਾਰਟੀ ਵਲੋਂ ਐਲਾਨੇ ਗਏ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਗੁਰਮੀਤ ਕੌਰ ਬਾਜੇਵਾਲਾ ਅਤੇ ਬਲਾਕ ਸੰਮਤੀ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ | ਇਸ ਮੌਕੇ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਲਛਮਣ ਸਿੰਘ ਦਸੌਂਦੀਆ ਅਤੇ ਕਾਂਗਰਸ ਦੇ ਬਲਾਕ ਪ੍ਰਧਾਨ ਬਲਵੰਤ ਸਿੰਘ ਕੋਰਵਾਲਾ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਕਾਂਗਰਸੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭੰਮੇਂ ਕਲਾਂ ਦਾ ਕਿ੍ਕਟ ਕੱਪ 10 ਤੋਂ ਅਗਲੀ ਖ਼ਬਰ ਡੇਰਾ ਬਾਬਾ ਅਮਰਨਾਥ ਝੇਰਿਆਂ ਵਾਲੀ ਵਿਖੇ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ <br/>
Ad Position 24