ਮਾਨਸਾ, 7 ਦਸੰਬਰ (ਸੰਜੀਵ ਸਿੰਗਲਾ)- ਸਵ. ਪਰਮਜੀਤ ਕੌਰ ਪਤਨੀ ਸਰਦਾਰ ਸੁਖਮਿੰਦਰ ਸਿੰਘ ਵਾਸੀ ਪਿੰਡ ਭੈਣੀ ਬਾਘਾ ਦੀ ਪਿਛਲੇ ਦਿਨੀਂ ਹੋਈ ਮੌਤ ਤੋਂ ਬਾਅਦ ਉਨ੍ਹਾਂ ਦੀ ਮਿ੍ਤਕ ਦੇਹ ਅਪੈਕਸ ਕਲੱਬ ਮਾਨਸਾ ਦੀ ਸਰੀਰ ਦਾਨ ਪ੍ਰਚਾਰ ਮੁਹਿੰਮ ਤਹਿਤ ਰਜਿੰਦਰਾ ਮੈਡੀਕਲ ਕਾਲਜ ਪਟਿਆਲਾ ਦੇ ਅਨੋਟਮੀ ਵਿਭਾਗ ਨੂੰ ਦਾਨ ਕੀਤੀ ਗਈ | ਅਪੈਕਸ ਕਲੱਬ ਦੇ ਵਾਈਸ ਪ੍ਰਧਾਨ ਅਸ਼ਵਨੀ ਜਿੰਦਲ ਨੇ ਦੱਸਿਆ ਕਿ ਮਾਤਾ ਪਰਮਜੀਤ ਕੌਰ ਨੇ ਪਹਿਲਾ ਹੀ ਆਪਣੀ ਮੌਤ ਤੋਂ ਬਾਅਦ ਸਰੀਰ ਦਾਨ ਕਰਨ ਲਈ ਵਚਨਬੱਧਤਾ ਫਾਰਮ ਭਰੇ ਹੋਏ ਸਨ ਅਤੇ ਜਦੋਂ ਹੀ ਉਨ੍ਹਾਂ ਦੀ ਮੌਤ ਹੋਈ ਤਾਂ ਪਰਿਵਾਰਕ ਮੈਂਬਰਾਂ ਨੇ ਕਲੱਬ ਮੈਂਬਰਾਂ ਨਾਲ ਸੰਪਰਕ ਕੀਤਾ ਅਤੇ ਲੋੜੀਂਦੀ ਕਾਗ਼ਜ਼ੀ ਕਾਰਵਾਈ ਪੂਰੀ ਕਰ ਕੇ ਧਾਰਮਿਕ ਰਸਮਾਂ ਪੂਰੀਆਂ ਕਰਨ ਉਪਰੰਤ ਮਿ੍ਤਕ ਦੇਹ ਨੂੰ ਐਂਬੂਲੈਂਸ ਰਾਹੀਂ ਰਜਿੰਦਰਾ ਮੈਡੀਕਲ ਕਾਲਜ ਪਟਿਆਲਾ ਲਈ ਰਵਾਨਾ ਕੀਤਾ ਗਿਆ | ਸਵ. ਪਰਮਜੀਤ ਕੌਰ ਨਮਿੱਤ ਅੰਤਿਮ ਅਰਦਾਸ ਮੌਕੇ ਪਰਿਵਾਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਦਿਆਂ ਕਲੱਬ ਦੇ ਪ੍ਰਧਾਨ ਸੰਜੀਵ ਪਿੰਕਾ ਨੇ ਦੱਸਿਆ ਕਿ ਲੋਕਾਂ ਨੂੰ ਅਜਿਹੇ ਜਾਗਰੂਕ ਵਿਅਕਤੀਆਂ ਤੋਂ ਪੇ੍ਰਰਨਾ ਲੈਣੀ ਚਾਹੀਦੀ ਹੈ | ਇਸ ਮੌਕੇ ਸਕੱਤਰ ਕਮਲ ਗਰਗ, ਸਿਮਰਜੀਤ ਕੌਰ ਸਰਪੰਚ, ਜਗਸੀਰ ਸਿੰਘ, ਪਰਵਿੰਦਰ ਸਿੰਘ ਕੋਚ, ਕਾਕਾ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ |