ਮਾਨਸਾ, 7 ਦਸੰਬਰ (ਰਾਵਿੰਦਰ ਸਿੰਘ ਰਵੀ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਸਥਾਨਕ ਨਹਿਰੂ ਮੈਮੋਰਿਅਲ ਕਾਲਜ ਵਿਖੇ ਪਹਿਲੀ ਰਿਹਰਸਲ ਹੋਈ | ਜ਼ਿਲ੍ਹਾ ਚੋਣ ਅਫ਼ਸਰ ਕਮ-ਡਿਪਟੀ ਕਮਿਸ਼ਨਰ (ਵਾਧੂ ਚਾਰਜ) ਟੀ. ਬੈਨਿਥ ਨੇ ਦੱਸਿਆ ਕਿ ਜ਼ਿਲ੍ਹੇ ਦੇ 547 ਬੂਥਾਂ 'ਤੇ ਹੋਣ ਵਾਲੀਆਂ ਚੋਣ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਟਰੇਨਿੰਗ ਟੀਮਾਂ ਵੱਲੋਂ ਪੋਲਿੰਗ ਸਟਾਫ਼ ਦੀਆਂ ਜ਼ਿੰਮੇਵਾਰੀਆਂ, ਲੋੜੀਂਦੇ ਦਸਤਾਵੇਜ਼ ਅਤੇ ਪੋਲਿੰਗ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ 11, ਪੰਚਾਇਤ ਸੰਮਤੀ ਮਾਨਸਾ ਦੇ 25, ਪੰਚਾਇਤ ਸੰਮਤੀ ਸਰਦੂਲਗੜ੍ਹ ਦੇ 15 , ਬੁਢਲਾਡਾ ਦੇ 25 ਅਤੇ ਝੁਨੀਰ ਦੇ 21 ਜ਼ੋਨਾਂ ਲਈ ਚੋਣਾਂ ਹੋਣੀਆਂ ਹਨ | ਉਨ੍ਹਾਂ ਦੱਸਿਆ ਕਿ 14 ਦਸੰਬਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਜਦ ਕਿ 17 ਦਸੰਬਰ ਨੂੰ ਵੋਟਾਂ ਦੀ ਗਿਣਤੀ ਕਰ ਕੇ ਨਤੀਜੇ ਘੋਸ਼ਿਤ ਕੀਤੇ ਜਾਣਗੇ |
ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਸਬੰਧੀ ਚੋਣ ਅਮਲੇ ਦੀ ਹੋਈ ਪਹਿਲੀ ਰਿਹਰਸਲ <br/>
ਅਜੀਤ ਡੈਸਕ
08-12-2025