29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਚੋਣਾਂ ਦੌਰਾਨ ਰੌਚਕ ਮੁਕਾਬਲੇ ਦੇਖਣ ਨੂੰ ਮਿਲੇ <br/>

Ad Position 21
No active advertisement
ਜੇਤੂ ਵੀਰਪਾਲ ਕੌਰ |<br/> 18-12-2025

ਭੈਣ ਨੇ ਆਪਣੀ ਭੈਣ ਨੂੰ ਦਿੱਤੀ ਮਾਤ
ਸੰਗਤ ਮੰਡੀ, 17 ਦਸੰਬਰ (ਅੰਮਿ੍ਤਪਾਲ ਸ਼ਰਮਾ)-ਜ਼ਿਲ੍ਹਾ ਪ੍ਰੀਸ਼ਦ ਜੋਨ ਜੈ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਐਡਵੋਕੇਟ ਗੁਰਇਕਬਾਲ ਸਿੰਘ ਚਹਿਲ ਨੂੰ ਪਿੰਡ ਗੁਰੂਸਰ ਸੈਣੇਵਾਲਾ ਵਾਸੀ ਸ਼ੋ੍ਰਮਣੀ ਅਕਾਲੀ ਦਲ ਦੇ ਗੁਰਇਕਬਾਲ ਸਿੰਘ ਨੇ 5019 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜ਼ਿਲ੍ਹਾ ਪ੍ਰੀਸ਼ਦ ਚੋਣ ਜਿੱਤ ਲਈ ਹੈ | ਇਸੇ ਤਰ੍ਹਾਂ ਸੰਗਤ ਬਲਾਕ ਦੇ ਬਲਾਕ ਸੰਮਤੀ ਜੋਨ ਫੁੱਲੋ ਮਿੱਠੀ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਵੀਰਪਾਲ ਕੌਰ ਨੇ ਆਮ ਆਦਮੀ ਪਾਰਟੀ ਦੀ ਆਪਣੀ ਭੈਣ (ਚਾਚੇ ਦੀ ਲੜਕੀ) ਲਵਪ੍ਰੀਤ ਕੌਰ ਨੂੰ 86 ਵੋਟਾਂ ਦੇ ਫ਼ਰਕ ਨਾਲ ਮਾਤ ਦੇ ਕੇ ਚੋਣ ਜਿੱਤ ਲਈ ਹੈ | ਸ਼ੋ੍ਰਮਣੀ ਅਕਾਲੀ ਦਲ ਵਲੋਂ ਸੰਗਤ ਬਲਾਕ ਦੀਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਦੋਵੇਂ ਅਤੇ ਬਲਾਕ ਸੰਮਤੀ ਦੀਆਂ 15 ਵਿਚੋਂ 10 ਸੀਟਾਂ 'ਤੇ ਕਬਜ਼ਾ ਕਰਕੇ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਬੋੜਾਵਾਲ ਜ਼ੋਨ ਤੋਂ ਆਪ ਦੇ ਚੁਸ਼ਪਿੰਦਰਵੀਰ ਸਿੰਘ ਚਹਿਲ 2703 ਵੋਟਾਂ ਦੇ ਫ਼ਰਕ ਨਾਲ ਰਹੇ ਜੇਤੂ <br/> ਅਗਲੀ ਖ਼ਬਰ ਮਾਨਸਾ ਜ਼ਿਲੇ੍ਹ ਦੇ ਪੰਚਾਇਤ ਸੰਮਤੀ ਜ਼ੋਨਾਂ 'ਚ ਆਪ ਤੇ ਅਕਾਲੀ ਦਲ ਦੇ ਉਮੀਦਵਾਰਾਂ ਨੇ ਬਾਜ਼ੀ ਮਾਰੀ <br/>
Ad Position 24