29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਬੋੜਾਵਾਲ ਜ਼ੋਨ ਤੋਂ ਆਪ ਦੇ ਚੁਸ਼ਪਿੰਦਰਵੀਰ ਸਿੰਘ ਚਹਿਲ 2703 ਵੋਟਾਂ ਦੇ ਫ਼ਰਕ ਨਾਲ ਰਹੇ ਜੇਤੂ <br/>

Ad Position 21
No active advertisement
ਅਜੀਤ ਡੈਸਕ 18-12-2025

ਬੁਢਲਾਡਾ, 17 ਦਸੰਬਰ (ਸਵਰਨ ਸਿੰਘ ਰਾਹੀ, ਸੁਨੀਲ ਮਨਚੰਦਾ)- ਜ਼ਿਲੇ੍ਹ ਦੀਆਂ ਸਾਰੀਆਂ ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਚ ਸਭ ਤੋਂ ਹਾਟ ਸੀਟ ਸਮਝੇ ਜਾ ਰਹੇ ਬੋੜਾਵਾਲ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਚੁਸ਼ਪਿੰਦਰਵੀਰ ਸਿੰਘ ਚਹਿਲ ਬਾਜ਼ੀ ਮਾਰ ਗਏ ਹਨ | ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਥੇਦਾਰ ਬਲਵੀਰ ਸਿੰਘ ਬੀਰੋਕੇ ਨੂੰ ਕੁੱਲ 2703 ਵੋਟਾਂ ਦੇ ਫ਼ਰਕ ਨਾਲ ਹਰਾਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ਜ਼ੋਨ ਅਧੀਨ ਕੁੱਲ 20 ਪਿੰਡਾਂ 'ਚੋਂ 18 ਪਿੰਡ ਬਲਾਕ ਬੁਢਲਾਡਾ ਅਤੇ ਦੋ ਪਿੰਡ ਫਫੜੇ ਭਾਈਕੇ ਅਤੇ ਨਰਿੰਦਰਪੁਰਾ ਮਾਨਸਾ ਬਲਾਕ 'ਚ ਪੈਂਦੇ ਹਨ | ਵੋਟਾਂ ਦੀ ਗਿਣਤੀ ਕਿ੍ਸ਼ਨਾ ਕਾਲਜ ਰੱਲੀ ਵਿਖੇ ਹੋਈ ਚੋਣ ਜਿੱਤਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੁਸ਼ਪਿੰਦਰਵੀਰ ਚਹਿਲ ਨੇ ਆਪਣੇ ਜ਼ੋਨ ਦੇ ਸਮੂਹ ਵੋਟਰਾਂ, ਪਾਰਟੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਜਿੱਤ ਉਨ੍ਹਾਂ ਦੇ ਪਿਤਾ ਨੂੰ ਸਮਰਪਿਤ ਹੈ | ਉਨ੍ਹਾਂ ਕਿਹਾ ਕਿ ਬੋੜਾਵਾਲ ਜ਼ੋਨ ਦੇ ਸਮੁੱਚੇ ਪਿੰਡਾਂ ਦੇ ਲੋਕਾਂ ਲਈ ਉਹ ਪੂਰੀ ਸੇਵਾ ਭਾਵਨਾ ਨਾਲ ਕੰਮ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਸ਼ਹਿਰ 'ਚ ਲੱਗਿਆ ਕੂੜੇ ਦਾ ਡੰਪ ਹਟਾਉਣ ਲਈ ਲਗਾਇਆ ਧਰਨਾ ਤੀਜੇ ਦਿਨ ਵੀ ਜਾਰੀ <br/> ਅਗਲੀ ਖ਼ਬਰ ਚੋਣਾਂ ਦੌਰਾਨ ਰੌਚਕ ਮੁਕਾਬਲੇ ਦੇਖਣ ਨੂੰ ਮਿਲੇ <br/>
Ad Position 24