29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਕੇਂਦਰੀ ਜੇਲ੍ਹ ਬਠਿੰਡਾ ਵਿਚੋਂ 3 ਮੋਬਾਈਲ ਫੋਨ ਅਤੇ 3 ਚਾਰਜਰ ਬਰਾਮਦ

Ad Position 21
No active advertisement
ਅਜੀਤ ਡੈਸਕ 18-12-2025
ਬਠਿੰਡਾ, 17 ਦਸੰਬਰ (ਵੀਰਪਾਲ ਸਿੰਘ)- ਕੇਂਦਰੀ ਜੇਲ੍ਹ ਬਠਿੰਡਾ ਵਿਚੋਂ 2 ਵੱਖ-ਵੱਖ ਮਾਮਲਿਆਂ ਵਿਚ 3 ਮੋਬਾਇਲ ਫੋਨ ਅਤੇ ਡਾਟਾ ਕੇਬਲ ਤੇ 3 ਮੋਬਾਇਲ ਚਾਰਜਰ ਬਰਾਮਦ ਕੀਤੇ ਗਏ ਹਨ | ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਮਲਕੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ 10 ਦਸੰਬਰ ਨੂੰ ਕੇਂਦਰੀ ਜੇਲ੍ਹ ਸੁਪਰਡੈਂਟ ਪਰਮਜੀਤ ਸਿੰਘ ਦੀ ਅਗਵਾਈ ਵਿਚ ਜੇਲ੍ਹ ਦੇ ਬਲਾਕ ਐਫ਼. ਦੀ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੌਰਾਨ ਪਿਛਲੇ ਪਾਸਿਓਾ ਸੀਵਰੇਜ ਵਿਚੋਂ ਇਕ ਲਾਵਾਰਸ ਮੋਬਾਇਲ ਫੋਨ ਬਰਾਮਦ ਕਰ ਲਿਆ ਗਿਆ ਹੈ | ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ 'ਤੇ ਥਾਣਾ ਕੈਂਟ ਵਿਖੇ ਅਣਪਛਾਤੇ ਵਿਅਕਤੀ 'ਤੇ ਮੁਕੱਦਮਾ ਦਰਜ ਕਰ ਲਿਆ ਹੈ |
ਦੂਸਰੇ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਦੀਵਾਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 15 ਦਸੰਬਰ 2025 ਵਾਲੇ ਦਿਨ ਕੇਂਦਰੀ ਜੇਲ੍ਹ ਸੁਪਰਡੈਂਟ ਮਨਦੀਪ ਸਿੰਘ ਦੀ ਅਗਵਾਈ ਵਿਚ ਜੇਲ੍ਹ ਪੁਲਿਸ ਅਧਿਕਾਰੀਆਂ ਵਲੋਂ ਜੇਲ੍ਹ ਦੇ ਹਵਾਲਾਤ ਬੈਕਰ ਨੰਬਰ 4 ਵਿਚ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੌਰਾਨ ਇਕ ਲਿਫ਼ਾਫ਼ੇ ਵਿਚੋਂ 2 ਟੱਚ ਸਕਰੀਨ ਮੋਬਾਇਲ ਅਤੇ ਸਫੈਦ ਰੰਗ ਦੇ 3 ਮੋਬਾਇਲ ਫੋਨ ਚਾਰਜਰ ਬਰਾਮਦ ਕਰ ਲਏ ਗਏ | ਇਸ ਮਾਮਲੇ ਵਿਚ ਥਾਣਾ ਕੈਂਟ ਵਿਖੇ ਅਣਪਛਾਤੇ ਵਿਅਕਤੀਆਂ 'ਤੇ ਮਾਮਲਾ ਦਰਜ ਕਰ ਲਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਸੜਕ ਦੁਰਘਟਨਾ 'ਚ 5 ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਨੌਜਵਾਨ ਦੀ ਹੋਈ ਅਚਾਨਕ ਮੌਤ
Ad Position 24