ਬਠਿੰਡਾ, 17 ਦਸੰਬਰ (ਵੀਰਪਾਲ ਸਿੰਘ)- ਕਾਰ ਚੋਰੀ ਕਰਨ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਮੋਹਨਦੀਪ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਕਾਲੋਨੀ ਵਿਖੇ ਹਰਦੀਪ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪ੍ਰਤਾਪ ਨਗਰ ਬਠਿੰਡਾ ਨੇ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ 15 ਅਤੇ 16 ਦਸੰਬਰ ਦੀ ਦਰਮਿਆਨੀ ਰਾਤ ਨੂੰ ਮੇਰੀ ਫੋਰਡ ਇਨਡੈਵਰ ਕਾਰ ਨੰਬਰ ਪੀ.ਬੀ.-11.ਏ.ਐਮ.-0030 ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ | ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰਿਤ ਕਾਰਵਾਈ ਕਰਦੇ ਹੋਏ ਅਣਪਛਾਤੇ ਵਿਅਕਤੀ 'ਤੇ ਮੁਕੱਦਮਾ ਦਰਜ ਕਰ ਲਿਆ ਹੈ |