29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਵਿਧਾਇਕ ਡਾ. ਵਿਜੇ ਸਿੰਗਲਾ ਵਲੋਂ ਪੁਲਿਸ 'ਤੇ ਧੱਕੇਸ਼ਾਹੀ ਕਰਨ ਦਾ ਦੋਸ਼ <br/>

Ad Position 21
No active advertisement
ਮਾਨਸਾ ਵਿਖੇ ਵਿਧਾਇਕ ਡਾ. ਵਿਜੇ ਸਿੰਗਲਾ ਡੀ.ਐਸ.ਪੀ. ਬੂਟਾ ਸਿੰਘ ਗਿੱਲ ਨਾਲ ਗੱਲਬਾਤ ਕਰਦੇ ਹੋਏ (ਸੱਜੇ) ਵਿਧਾਇਕ ਦੇ ਸਮਰਥਕ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ | ਅਜੀਤ ਤਸਵੀਰਾਂ <br/> 18-12-2025
ਮਾਨਸਾ, 17 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਦੇ ਚੱਲਦਿਆਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਆਡੀਟੋਰੀਅਮ ਦੇ ਨਜ਼ਦੀਕ ਉਸ ਵੇਲੇ ਸਥਿਤੀ ਗੰਭੀਰ ਹੋ ਗਈ ਜਦੋਂ ਹਲਕਾ ਮਾਨਸਾ ਦੇ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਪੁਲਿਸ 'ਤੇ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾ ਦਿੱਤੇ | ਉਨ੍ਹਾਂ ਇਕ ਇੰਸਪੈਕਟਰ 'ਤੇ ਪਾਰਟੀ ਵਰਕਰਾਂ ਨੂੰ ਧੱਕੇ ਮਾਰ ਕੇ ਬਾਹਰ ਕੱਢਣ ਦੀ ਗੱਲ ਵੀ ਕਹੀ | ਇਸੇ ਦੌਰਾਨ ਵਿਧਾਇਕ ਦੇ ਨਿੱਜੀ ਸਕੱਤਰ ਗੁਰਲਾਲ ਸਿੰਘ ਨੇ ਕਈ ਹੋਰ ਦੋਸ਼ ਲਗਾਏ | ਉਸ ਨੇ ਸਮਰਥਕਾਂ ਨਾਲ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ | ਮੌਕੇ 'ਤੇ ਹਾਜ਼ਰ ਬੂਟਾ ਸਿੰਘ ਗਿੱਲ ਡੀ.ਐਸ. ਪੀ. ਸਬ ਡਵੀਜ਼ਨ ਮਾਨਸਾ ਨੇ ਕਿਹਾ ਕਿ ਮਾਮਲੇ ਦੀ ਪੜਤਾਲ ਕਰ ਲਈ ਜਾਵੇਗੀ ਅਤੇ ਕਿਸੇ ਨਾਲ ਜ਼ਿਆਦਤੀ ਨਹੀਂ ਹੋਣ ਦਿੱਤੀ ਜਾਵੇਗੀ | ਉੱਧਰ ਦੂਸਰੇ ਪਾਸੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਨੇ ਕਿਹਾ ਕਿ ਵਿਧਾਇਕ ਹਲਕੇ ਵਿਚਲੇ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨਾਂ 'ਚ ਹੁੰਦੀ ਹਾਰ ਨੂੰ ਵੇਖ ਕੇ ਬੌਖਲਾਹਟ 'ਚ ਆ ਗਏ ਹਨ | ਜ਼ਿਕਰਯੋਗ ਹੈ ਕਿ ਮਾਨਸਾ ਵਿਧਾਨ ਸਭਾ ਹਲਕੇ 'ਚ ਦਲੇਲ ਸਿੰਘ ਵਾਲਾ, ਭੈਣੀਬਾਘਾ ਤੇ ਅਕਲੀਆ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੈਂਦੇ ਹਨ | ਦੇਰ ਸ਼ਾਮ 7 ਵਜੇ ਤੱਕ ਮਾਨਸਾ ਹਲਕੇ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਸਬੰਧੀ ਸਰਕਾਰੀ ਤੌਰ 'ਤੇ ਕਿਸੇ ਵੀ ਗੇੜ ਦੀ ਗਿਣਤੀ ਦਾ ਅੰਕੜਾ ਜਾਰੀ ਨਹੀਂ ਕੀਤਾ ਗਿਆ ਜਦਕਿ ਜ਼ਿਲੇ੍ਹ ਦੇ ਹੋਰ ਜ਼ੋਨਾਂ ਦੇ ਦਰਜਨ ਤੋਂ ਵਧੇਰੇ ਰਾਊਾਡ ਦੀ ਰਿਪੋਰਟ ਸਮੇਂ-ਸਮੇਂ 'ਤੇ ਜਨਤਕ ਕੀਤੀ ਜਾਂਦੀ ਰਹੀ |

Ad Position 22
No active advertisement
ਪਿਛਲੀ ਖ਼ਬਰ ਦਿ ਇੰਨਲਾਈਟਡ ਕਾਲਜ ਝੁਨੀਰ ਵਿਖੇ ਹੁਨਰ-ਮੁਖੀ ਸੰਵੇਦਨਾ ਵਰਕਸ਼ਾਪ ਲਗਾਈ <br/> ਅਗਲੀ ਖ਼ਬਰ ਬੋਹਾ ਪੁਲਿਸ ਨੇ ਤਿੰਨ ਦੋਸ਼ੀਆਂ ਨੂੰ 2 ਕਿੱਲੋ 726 ਗ੍ਰਾਮ ਅਫ਼ੀਮ ਸਮੇਤ ਕੀਤਾ ਗਿ੍ਫ਼ਤਾਰ <br/>
Ad Position 24