ਝੁਨੀਰ, 17 ਦਸੰਬਰ (ਸੰਜੀਵ ਸਿੰਗਲਾ)- ਦਿ ਇੰਨਲਾਈਟਡ ਗਰੁੱਪ ਆਫ਼ ਕਾਲਜਿਜ਼ ਝੁਨੀਰ ਵਿਖੇ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਵਲੋਂ ਜ਼ਿਲ੍ਹਾ ਪੱਧਰੀ ਹੁਨਰ-ਮੁਖੀ ਸੰਵੇਦਨਾ ਵਰਕਸ਼ਾਪ ਲਗਾਈ ਗਈ | ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਡਾ. ਪਰਮਜੀਤ ਸਿੰਘ ਭੋਗਲ ਨੇ ਕਿਹਾ ਕਿ ਸਰਕਾਰ ਵਲੋਂ ਨੌਜਵਾਨਾਂ ਲਈ ਕਈ ਹੁਨਰ-ਮੁਖੀ ਪ੍ਰੋਗਰਾਮ ਚਲਾਏ ਜਾ ਰਹੇ ਹਨ, ਜਿਨ੍ਹਾਂ ਦਾ ਲਾਭ ਲੈ ਕੇ ਨੌਜਵਾਨ ਆਪਣਾ ਭਵਿੱਖ ਸੁਨਹਿਰਾ ਬਣਾ ਸਕਦੇ ਹਨ | ਉਨ੍ਹਾਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਵਰਕਸ਼ਾਪਾਂ 'ਚ ਸਰਗਰਮੀ ਨਾਲ ਭਾਗ ਲੈਣ | ਇਸ ਮੌਕੇ ਚੇਅਰਮੈਨ ਨਿਰਮਲ ਸਿੰਘ, ਲੈਕਚਰਾਰ ਗੁਰਦੀਪ ਸਿੰਘ, ਮੁੱਖ ਅਧਿਆਪਕ ਮਨਦੀਪ ਸਿੰਘ, ਗੁਰਸੇਵਕ ਸਿੰਘ, ਭੁਪਿੰਦਰ ਸਿੰਘ ਤੱਗੜ ਆਦਿ ਹਾਜ਼ਰ ਸਨ |