23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਬੈਂਕ ਮੈਨੇਜਰ ਤੋਂ 25 ਲੱਖ ਰੁਪਏ ਫਿਰੌਤੀ ਦੀ ਮੰਗਣ ਵਾਲਾ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 19-12-2025

ਸਰਦੂਲਗੜ੍ਹ, 18 ਦਸੰਬਰ (ਜੀ ਐਮ ਅਰੋੜਾ)-ਥਾਣਾ ਸਰਦੂਲਗੜ੍ਹ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਗਣੇਸ਼ਵਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਖੇਤੀਬਾੜੀ ਵਿਕਾਸ ਬੈਂਕ ਸਰਦੂਲਗੜ੍ਹ 'ਚ ਤਾਇਨਾਤ ਬੈਂਕ ਮੈਨੇਜਰ ਕੋਲ ਅਣਪਛਾਤੇ ਵਿਅਕਤੀ ਵੱਲੋਂ ਫ਼ੋਨ ਰਾਹੀਂ ਧਮਕੀਆਂ ਦਿੰਦਿਆਂ 25 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ | ਉਸ ਨੇ ਕਿਹਾ ਜੇਕਰ ਰਕਮ ਨਾ ਦਿੱਤੀ ਗਈ ਤਾਂ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰ ਦੇਵੇਗਾ | ਬੈਂਕ ਮੈਨੇਜਰ ਵਲੋਂ ਇਸ ਸਬੰਧੀ ਥਾਣਾ ਸਰਦੂਲਗੜ੍ਹ ਨੂੰ ਸੂਚਿਤ ਕੀਤਾ ਗਿਆ | ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ | ਥਾਣਾ ਮੁਖੀ ਅਨੁਸਾਰ ਤਕਨੀਕੀ ਜਾਂਚ ਅਤੇ ਖ਼ੁਫ਼ੀਆ ਸੂਚਨਾਵਾਂ ਦੇ ਆਧਾਰ 'ਤੇ ਜਗਪਾਲ ਸਿੰਘ ਵਾਸੀ ਸਾਧੂਵਾਲਾ ਨੂੰ ਗਿ੍ਫ਼ਤਾਰ ਕਰ ਲਿਆ ਹੈ | ਕਥਿਤ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ ਅਤੇ ਹੋਰ ਤੱਥਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਇਸ ਤਰ੍ਹਾਂ ਦੀ ਧਮਕੀ ਜਾਂ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਮਿਲੇ ਤਾਂ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਿਸਾਨ ਯੂਨੀਅਨ ਦੇ ਆਗੂਆਂ ਦੀ ਅਗਵਾਈ ਹੇਠ ਸਮਾਰਟ ਮੀਟਰ ਉਤਾਰੇ <br/> ਅਗਲੀ ਖ਼ਬਰ ਮਾਨਸਾ ਦੇ 11 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ 'ਚੋਂ 7 ਆਮ ਆਦਮੀ ਪਾਰਟੀ ਤੇ 4 ਸ਼ੋ੍ਰਮਣੀ ਦਲ ਦੇ ਹਿੱਸੇ ਆਈਆਂ <br/>
Ad Position 24