23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰਾ <br/>

Ad Position 21
No active advertisement
ਅਜੀਤ ਡੈਸਕ 19-12-2025

ਮਾਨਸਾ,18 ਦਸੰਬਰ (ਮੋਹਿਤ ਬਾਂਸਲ)-ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਵਲੋਂ ਡਿਪਟੀ ਡਾਇਰੈਕਟਰ ਪਸ਼ੂ ਪਾਲਨ ਮਾਨਸਾ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਰਾਏਪੁਰ ਅਤੇ ਸੂਬਾ ਜਰਨਲ ਸਕੱਤਰ ਵਿਪਨ ਕੁਮਾਰ ਮਾਨਸਾ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਮੰਗਾਂ ਨੂੰ ਸਰਕਾਰ ਤੇ ਵਿਭਾਗ ਵਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮਹਿਕਮੇ ਦੇ ਮੰਤਰੀ ਨਾਲ ਮੀਟਿੰਗਾਂ ਵੀ ਬੇਸਿੱਟਾ ਰਹੀਆਂ ਹਨ | ਉਨ੍ਹਾਂ ਆਖਿਆ ਕਿ ਸਰਕਾਰ ਤੇ ਅਫ਼ਸਰਸ਼ਾਹੀ ਦੇ ਰਵਈਏ ਤੋਂ ਤੰਗ ਆ ਕੇ ਇੰਸਪੈਕਟਰ ਕੇਡਰ ਨੇ ਸਿਰਫ਼ ਸਰਕਾਰ ਦੇ ਨਿਯਮਾਂ ਅਧੀਨ ਕੰਮ ਕਰਨ ਦਾ ਫ਼ੈਸਲਾ ਲਿਆ ਹੈ ਜਦਕਿ ਵਰਕ ਟੂ ਰੂਲ ਕਾਰਨ ਬੌਖਲਾਹਟ 'ਚ ਆਈ ਅਫ਼ਸਰਸ਼ਾਹੀ ਇੰਸਪੈਕਟਰ ਕੇਡਰ ਵਲੋਂ ਕੀਤਾ ਗਿਆ ਕੰਮ ਜ਼ਬਰਦਸਤੀ ਅਫ਼ਸਰਸ਼ਾਹੀ ਦੇ ਖਾਤੇ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਐਲਾਨ ਕੀਤਾ ਕਿ ਹੱਕੀ ਮੰਗਾਂ ਲਈ ਸੰਘਰਸ਼ ਤੇਜ਼ ਕਰਨ ਦੇ ਨਾਲ ਹੀ 4 ਜਨਵਰੀ ਨੂੰ ਪਸ਼ੂ ਮੰਤਰੀ ਦੇ ਹਲਕਾ ਲੰਬੀ 'ਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਕੁਲਦੀਪ ਸਿੰਘ, ਗੁਰਤੇਜ ਸਿੰਘ, ਜਤਿਨ ਕੁਮਾਰ, ਹਰਭਜਨ ਸਿੰਘ, ਹਰਮਨਜੀਤ ਸਿੰਘ, ਸਮਾਇਲ ਮਿੱਤਲ, ਰਣਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਬੁਢਲਾਡਾ ਵਲੋਂ 51 ਪੈਨਸ਼ਨਰਾਂ ਦਾ ਸਨਮਾਨ <br/> ਅਗਲੀ ਖ਼ਬਰ ਬਰੇਟਾ ਖੇਤਰ ਚੋਣਾਂ 'ਚ ਕਾਂਗਰਸ ਪਾਰਟੀ ਦੀ ਕਾਰਗੁਜ਼ਾਰੀ ਰਹੀ ਢਿੱਲੀ
Ad Position 24