23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ <br/>

Ad Position 21
No active advertisement
ਅਜੀਤ ਡੈਸਕ 19-12-2025

ਮਾਨਸਾ, 18 ਦਸੰਬਰ (ਰਵੀ)-ਸਿਹਤ ਵਿਭਾਗ ਦੀ ਟੀਮ ਵਲੋਂ ਸਥਾਨਕ ਸ਼ਹਿਰ 'ਚ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ | ਅਸ਼ਵਨੀ ਕੁਮਾਰ ਸ਼ਰਮਾ, ਗੁਰਜੰਟ ਸਿੰਘ, ਦਰਸ਼ਨ ਸਿੰਘ ਧਾਲੀਵਾਲ, ਜਰਨੈਲ ਸਿੰਘ, ਜਸਵੀਰ ਸਿੰਘ ਦੀ ਟੀਮ ਨੇ ਦੁਕਾਨਾਂ/ਖੋਖਿਆਂ ਦੀ ਚੈਕਿੰਗ ਕਰ ਕੇ ਤੰਬਾਕੂ ਸੇਵਨ ਨਾਲ ਸਰੀਰ ਦੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ | ਉਨ੍ਹਾਂ ਦੱਸਿਆਂ ਕਿ ਮਨਾਹੀ ਦੇ ਬਾਵਜੂਦ ਦੁਕਾਨਦਾਰਾਂ ਵੱਲੋਂ ਖੁੱਲੀਆਂ ਸਿਗਰਟਾਂ ਦੀ ਵਿੱਕਰੀ ਕਰਨ ਅਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਵਾਲੇ ਸਾਈਨ ਬੋਰਡ ਵੀ ਨਹੀਂ ਲੱਗੇ ਹੋਏ ਸਨ | ਉਨ੍ਹਾਂ ਕਿਹਾ ਕਿ ਤੰਬਾਕੂ ਕੰਟਰੋਲ ਐਕਟ ਦੀ ਧਾਰਾ 6 ਅਨੁਸਾਰ ਵਿੱਦਿਅਕ ਅਦਾਰਿਆਂ ਦੇ 100 ਗਜ ਦੇ ਘੇਰੇ ਵਿਚ ਤੰਬਾਕੂ ਪਦਾਰਥਾਂ ਦੀ ਵਿੱਕਰੀ ਤੇ ਮਨਾਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਂਦੀ ਹੈ ਉਨ੍ਹਾਂ ਦੱਸਿਆ ਕਿ ਜਨਤਕ ਥਾਵਾਂ 'ਤੇ ਖੁੱਲੇ੍ਹਆਮ ਤੰਬਾਕੂ ਪੀਣ ਵਾਲੇ 7 ਵਿਅਕਤੀਆਂ ਦੇ ਚਲਾਨ ਕੱਟ ਕੇ ਨਗਦ ਜੁਰਮਾਨਾ ਲਗਾਇਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ 20 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਬੁਢਲਾਡਾ ਵਲੋਂ 51 ਪੈਨਸ਼ਨਰਾਂ ਦਾ ਸਨਮਾਨ <br/>
Ad Position 24