ਬਠਿੰਡਾ, 18 ਦਸੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਦੀਪ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਦਰ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਬੀੜ ਤਲਾਬ ਤੋਂ ਇਕ ਸ਼ੱਕੀ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਜਸਪਾਲ ਸਿੰਘ ਵਾਸੀ ਬੀੜ ਤਲਾਬ ਵਜੋਂ ਹੋਈ ਹੈ, ਜਿਸ 'ਤੇ ਥਾਣਾ ਸਦਰ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮ ਦਰਜ ਕਰ ਲਿਆ ਹੈ |