23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸਿਹਤ ਵਿਭਾਗ ਵਲੋਂ ਸਰਦੀ ਤੋਂ ਬਚਾਅ ਲਈ ਸਲਾਹਕਾਰੀ ਜਾਰੀ

Ad Position 21
No active advertisement
ਅਜੀਤ ਡੈਸਕ 19-12-2025
ਮਾਨਸਾ, 18 ਦਸੰਬਰ (ਸ.ਰਿ.)-ਸਿਹਤ ਵਿਭਾਗ ਵਲੋਂ ਠੰਢ ਦੇ ਮੌਸਮ ਨੂੰ ਧਿਆਨ 'ਚ ਰੱਖਦੇ ਹੋਏ ਹੋਣ ਵਾਲੀਆਂ ਸੰਭਾਵੀ ਬਿਮਾਰੀਆਂ ਤੋਂ ਬਚਾਅ ਲਈ ਸਲਾਹਕਾਰੀ ਜਾਰੀ ਕੀਤੀ ਗਈ ਹੈ | ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਸਰਦੀ ਦਾ ਮੌਸਮ ਬਜ਼ੁਰਗਾਂ, ਬੱਚਿਆਂ ਅਤੇ ਗਰਭਵਤੀ ਅÏਰਤਾਂ ਨੂੰ ਵਧੇਰੇ ਪ੍ਰਭਾਵਿਤ ਕਰਦਾ ਹੈ, ਜਿਸ ਦੇ ਲਈ ਉਨ੍ਹਾਂ ਨੂੰ ਜ਼ਿਆਦਾ ਇਹਤਿਆਤ ਵਰਤਣ ਦੀ ਲੋੜ ਹੁੰਦੀ ਹੈ | ਉਨ੍ਹਾਂ ਕਿਹਾ ਕਿ ਠੰਢ ਅਤੇ ਧੁੰਦ ਦੌਰਾਨ ਬਜ਼ੁਰਗਾਂ ਅਤੇ ਦਿਲ ਦੇ ਰੋਗੀਆਂ ਨੂੰ ਸਵੇਰੇ ਜਾਂ ਦੇਰ ਸ਼ਾਮ ਘਰ ਤੋਂ ਬਾਹਰ ਨਿਕਲਣ ਜਾਂ ਸੈਰ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ | ਇਸ ਮੌਸਮ ਵਿੱਚ ਛੋਟੇ ਬੱਚਿਆਂ ਨੂੰ ਨਮੂਨੀਆ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸਰਦੀਆਂ ਦੇ ਮੌਸਮ ਦੌਰਾਨ ਘਰ ਦੇ ਕਿਸੇ ਵੀ ਬੰਦ ਕਮਰੇ 'ਚ ਅੱਗ ਨਾਂ ਬਾਲੋ ਕਿਉਂਕਿ ਬਲਦੀ ਅੱਗ ਕਾਰਨ ਕਾਰਬਨ ਮੋਨੋ ਆਕਸਾਈਡ ਗੈਸ ਪੈਦਾ ਹੁੰਦੀ ਹੈ ਅਤੇ ਆਕਸੀਜਨ ਦੀ ਕਮੀ ਦਾ ਕਾਰਨ ਬਣਦੀ ਹੈ ਜੋ ਸਾਡੇ ਲਈ ਜਾਨਲੇਵਾ ਹੋ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣ ਜਿੱਤੇ ਅਕਾਲੀ ਉਮੀਦਵਾਰਾਂ ਨੇ ਜਿੱਤ ਦੇ ਜਸ਼ਨ ਮਨਾਏ <br/> ਅਗਲੀ ਖ਼ਬਰ 20 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
Ad Position 24