17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਮਾਈ ਭਾਗੋ ਕਾਲਜ ਰੱਲਾ ਵਿਖੇ ਬੱਚਿਆਂ ਦੇ ਅਧਿਕਾਰਾਂ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 20-12-2025
ਜੋਗਾ, 19 ਦਸੰਬਰ (ਘੜੈਲੀ)- ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਤੇ ਬਾਲ ਵਿਕਾਸ ਅਫ਼ਸਰ ਹਰਜਿੰਦਰ ਕੌਰ ਦੀ ਅਗਵਾਈ ਹੇਠ ਮਾਈ ਭਾਗੋ ਗਰੁੱਪ ਆਫ਼ ਕਾਲਜਿਜ਼ ਰੱਲਾ ਵਿਖੇ ਬੱਚਿਆਂ ਦੇ ਅਧਿਕਾਰਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਭੂਸ਼ਨ ਸਿੰਗਲਾ ਨੇ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ, ਬੱਚਾ ਗੋਦਨਾਮਾ ਅਤੇ ਸਪਾਂਸਰਸ਼ਿਪ ਸਕੀਮ ਬਾਰੇ ਜਾਣੂ ਕਰਵਾਇਆ ਅਤੇ ਜਿਨਸੀ ਐਕਟ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਬਾਲ ਭਿੱਖਿਆ, ਬਾਲ ਵਿਆਹ ਸਬੰਧੀ ਸ਼ਿਕਾਇਤ ਅਤੇ ਕਿਸੇ ਮੁਸੀਬਤ ਵਿਚ ਬੱਚੇ ਦੀ ਮਦਦ ਲਈ ਚਾਈਲਡ ਲਾਈਨ ਹੈਲਪਲਾਈਨ ਨੰਬਰ 1098 'ਤੇ ਦਿੱਤੀ ਜਾ ਸਕਦੀ ਹੈ | ਸਕੂਲ ਪਿ੍ੰਸੀਪਲ ਸਵੀਤਾ ਰਾਣੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 25 ਦਸੰਬਰ ਤੱਕ ਮਨਾਇਆ ਜਾਵੇਗਾ ਸੁਸ਼ਾਸਨ ਹਫ਼ਤਾ- ਡੀ.ਸੀ. <br/> ਅਗਲੀ ਖ਼ਬਰ ਸਰਕਾਰੀ ਸਕੂਲ (ਲੜਕੀਆਂ) ਦੀਆਂ ਵਿਦਿਆਰਥਣਾਂ ਨੇ ਵਿੱਦਿਅਕ ਟੂਰ ਲਗਾਇਆ <br/>
Ad Position 24