ਮਾਨਸਾ, 19 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਦੇਸ਼ ਵਿਆਪੀ ਮੁਹਿੰਮ 'ਪ੍ਰਸ਼ਾਸਨ ਗਾਓਾ ਕੀ ਅÏਰ' ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ 19 ਤੋਂ 15 ਦਸੰਬਰ ਤੱਕ ਸੁਸ਼ਾਸਨ ਹਫ਼ਤਾ (ਗੁੱਡ ਗਵਰਨੈਂਸ ਵੀਕ) ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵਿਭਾਗਾਂ ਵਲੋਂ ਸ਼ਿਕਾਇਤ ਨਿਵਾਰਨ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰ ਕੇ ਸਰਕਾਰੀ ਸਹੂਲਤਾਂ ਦਾ ਲਾਭ ਦਿੱਤਾ ਜਾਵੇਗਾ | ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐੱਸ. ਨੇ ਦੱਸਿਆ ਕਿ ਪਹਿਲਾ ਸ਼ਿਕਾਇਤ ਨਿਵਾਰਨ ਕੈਂਪ ਪਿੰਡ ਮੂਸਾ ਵਿਖੇ ਤਹਿਸੀਲਦਾਰ ਮਾਨਸਾ ਰਾਜੀਵ ਕੁਮਾਰ ਖੋਸਲਾ ਦੀ ਅਗਵਾਈ 'ਚ ਲਗਾਇਆ ਗਿਆ | ਇਸ ਮੌਕੇ ਅÏਤਾਂਵਾਲੀ, ਮਾਨਬੀਬੜੀਆਂ, ਅਸਪਾਲ, ਅਸਪਾਲ ਕੋਠੇ, ਸੱਦਾ ਸਿੰਘ ਵਾਲਾ, ਗਾਗੋਵਾਲ, ਗੇਹਲੇ, ਖੋਖਰ ਖ਼ੁਰਦ, ਰਮਦਿੱਤੇਵਾਲਾ, ਮੌਜੀਆ, ਘਰਾਂਗਣਾ ਤੇ ਦੂਲੋਵਾਲ ਆਦਿ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਬਹੁਤੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ | ਇਸ ਦੌਰਾਨ ਨਾਇਬ ਤਹਿਸੀਲਦਾਰ ਸੁਖਮਨਿੰਦਰ ਸਿੰਘ ਤੁਲੀ, ਬੀ.ਡੀ.ਪੀ.ਓ. ਝੁਨੀਰ ਪਰਮਜੀਤ ਸਿੰਘ ਨੇ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਅਤੇ ਸਕੀਮਾਂ ਦਾ ਲਾਭ ਲੈਣ ਸਬੰਧੀ ਯੋਗ ਪ੍ਰਕਿਰਿਆ ਤੋਂ ਜਾਣੂ ਕਰਵਾਇਆ ਗਿਆ | | ਅਗਲਾ ਕੈਂਪ ਬੀ.ਡੀ.ਪੀ.ਓ. ਦਫ਼ਤਰ ਭੀਖੀ ਵਿਖੇ 22 ਦਸੰਬਰ, 23 ਦਸੰਬਰ ਨੂੰ ਸੀ.ਪਾਈਟ ਕੇਂਦਰ ਬੋੜਾਵਾਲ ਅਤੇ 24 ਦਸੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਸਰਦੂਲੇਵਾਲਾ ਵਿਖੇ ਲਗਾਇਆ ਜਾਵੇਗਾ |