ਮਾਨਸਾ, 19 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਦੀ ਮਾਨਸਾ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ 43ਵਾਂ ਪੈਨਸ਼ਨ ਦਿਵਸ ਮਨਾਇਆ ਗਿਆ | ਪ੍ਰਮੋਦ ਕੁਮਾਰ ਯਾਦਵ ਖੇਤਰੀ ਮੈਨੇਜਰ ਐਸ. ਬੀ. ਆਈ. ਬਠਿੰਡਾ ਮੁੱਖ ਮਹਿਮਾਨ ਵਜੋਂ ਪਹੁੰਚੇ | ਉਨ੍ਹਾਂ ਬੈਂਕ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਪੈਨਸ਼ਨਰਾਂ ਨੂੰ ਬੈਂਕਾਂ 'ਚ ਆ ਰਹੀਆਂ ਮੁਸ਼ਕਿਲਾਂ ਵੀ ਸੁਣੀਆਂ | ਐਸੋਸੀਏਸ਼ਨ ਵਲੋਂ ਭਵਿੱਖ 'ਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ 'ਤੇ ਵਿਚਾਰ ਵਟਾਂਦਰਾ ਕੀਤਾ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਪੈਨਸ਼ਨਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ | ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਕੇਂਦਰ ਤੇ ਪੰਜਾਬ ਸਰਕਾਰ ਲੋਕ ਪੱਖੀ ਫ਼ੈਸਲੇ ਲਾਗੂ ਕਰਨ ਦੀ ਬਜਾਏ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਲੋਕ ਵਿਰੋਧੀ ਨੀਤੀਆਂ ਲਿਆਉਣ 'ਤੇ ਤੁਲੀਆਂ ਹੋਈਆਂ ਹਨ, ਜਿਸ ਨੂੰ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ | ਡੀ.ਐਸ. ਨਾਕਰਾ ਨੇ ਪੈਨਸ਼ਨ ਨੂੰ ਬਕਾਇਦਾ ਸੋਧ ਕੇ ਲਾਗੂ ਕਰਨ ਸਬੰਧੀ ਸੁਪਰੀਮ ਕੋਰਟ ਦੇ ਕੇਸਾਂ ਬਾਰੇ ਦੱਸਿਆ | ਇਸ ਦੌਰਾਨ 75-80-85 ਸਾਲ ਉਮਰ ਦੇ ਪੈਨਸ਼ਨਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਿਕੰਦਰ ਸਿੰਘ ਘਰਾਂਗਣਾ, ਅਜੈਬ ਸਿੰਘ ਅਲੀਸ਼ੇਰ, ਜੀਤ ਸਿੰਘ ਭੁੱਲਰ, ਜਗਦੀਸ਼ ਰਾਏ, ਆਤਮਾ ਸਿੰਘ ਪਮਾਰ, ਸੇਠੀ ਸਿੰਘ ਸਰਾਂ, ਸ਼ਵਿੰਦਰ ਸਿੰਘ ਸਿੱਧੂ, ਬਿੱਕਰ ਸਿੰਘ ਮੰਘਾਣੀਆਂ, ਗੁਰਦੇਵ ਸਿੰਘ ਕੋਟਧਰਮੂ, ਲੱਖਾ ਸਿੰਘ ਸਹਾਰਨਾ, ਮੇਜਰ ਸਿੰਘ ਗਿੱਲ, ਪਰਮਜੀਤ ਕੌਰ, ਜੀਤ ਸਿੰਘ ਸੰਧੂ, ਜਗਸੀਰ ਸਿੰਘ ਢਿੱਲੋਂ, ਰਾਜ ਕੁਮਾਰ ਰੰਗਾ, ਪਿ੍ਥੀ ਸਿੰਘ ਮਾਨ, ਲਖਣ ਲਾਲ, ਹਰਬੰਸ ਸਿੰਘ ਢਿੱਲੋਂ ਆਦਿ ਹਾਜ਼ਰ ਸਨ |