17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਮਾਨਸਾ ਪੁਲਿਸ ਵਲੋਂ ਚਿੱਟਾ, ਭੁੱਕੀ ਚੂਰਾ ਪੋਸਤ ਤੇ ਨਾਜਾਇਜ਼ ਸ਼ਰਾਬ ਬਰਾਮਦ <br/>

Ad Position 21
No active advertisement
ਅਜੀਤ ਡੈਸਕ 20-12-2025
ਮਾਨਸਾ, 19 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਮਾਨਸਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵੱਖ-ਵੱਖ ਵਿਅਕਤੀਆਂ ਕੋਲੋਂ ਚਿੱਟਾ, ਭੁੱਕੀ ਚੂਰਾ ਪੋਸਤ ਤੇ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਸਦਰ ਮਾਨਸਾ ਪੁਲਿਸ ਨੇ ਪਿੰਡ ਪੇਰੋਂ ਨੇੜੇ ਗਸ਼ਤ ਦੌਰਾਨ ਕੁਲਦੀਪ ਸਿੰਘ ਵਾਸੀ ਲਹਿਰੀ ਨੂੰ ਹਿਰਾਸਤ ਵਿਚ ਲੈ ਕੇ ਉਸ ਕੋਲੋਂ 100 ਗ੍ਰਾਮ ਚਿੱਟਾ ਅਤੇ ਥਾਣਾ ਸਰਦੂਲਗੜ੍ਹ ਪੁਲਿਸ ਨੇ ਰਾਮ ਸਿੰਘ ਵਾਸੀ ਕਰੰਡੀ ਹਾਲ ਆਬਾਦ ਡਾਡ (ਫ਼ਤਿਹਾਬਾਦ) ਨੂੰ ਮੋਟਰਸਾਈਕਲ ਸਣੇ ਦਬੋਚ ਕੇ ਉਸ ਤੋਂ 6 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਦੋਵਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |
ਨਜਾਇਜ਼ ਸ਼ਰਾਬ ਫੜੀ
ਥਾਣਾ ਜੌੜਕੀਆਂ ਪੁਲਿਸ ਨੇ ਗਸ਼ਤ ਦੌਰਾਨ ਗੁਰਸੇਵਕ ਸਿੰਘ ਵਾਸੀ ਬੀਰੇਵਾਲਾ ਜੱਟਾਂ ਕੋਲੋਂ 9 ਬੋਤਲਾਂ ਤੋਂ ਵੱਧ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਉਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ <br/> ਅਗਲੀ ਖ਼ਬਰ ਨੰਗਲ ਕਲਾਂ ਜ਼ੋਨ ਦੇ ਵੋਟਰਾਂ ਦੀਆਂ ਭਾਵਨਾਵਾਂ ਅਨੁਸਾਰ ਵਿਚਰਾਂਗਾ-ਹਰਜੀਤ ਸਿੰਘ ਦੰਦੀਵਾਲ <br/>
Ad Position 24