10 ਕਿੱਲੋਗਰਾਮ ਭੁੱਕੀ ਫੜੀ
ਅਜੀਤ ਡੈਸਕ
20-12-2025
ਡੋਪ ਟੈੱਸਟ ਪਾਜੀਟਿਵ ਆਉਣ 'ਤੇ ਮਾਮਲਾ ਦਰਜ
ਥਾਣਾ ਬਰੇਟਾ ਪੁਲਿਸ ਨੇ ਗੁਰਪ੍ਰੀਤ ਸਿੰਘ ਵਾਸੀ ਕੱੁਲਰੀਆਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਦਾ ਸਿਵਲ ਹਸਪਤਾਲ ਬੁਢਲਾਡਾ ਵਿਖੇ ਡੋਪ ਟੈੱਸਟ ਕਰਵਾਇਆ ਗਿਆ | ਰਿਪੋਰਟ ਪਾਜ਼ੀਟਿਵ ਆਉਣ 'ਤੇ ਉਕਤ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ |
ਪੇਸ਼ੀ 'ਤੇ ਹਾਜ਼ਰ ਨਾ ਹੋਣ 'ਤੇ 4 ਭਗੌੜੇ ਕਰਾਰ
ਰਵਨੀਤ ਸਿੰਘ ਸੀ.ਜੇ.ਐੱਮ. ਮਾਨਸਾ ਦੀ ਅਦਾਲਤ ਵਲੋਂ ਪੇਸ਼ੀ 'ਤੇ ਹਾਜ਼ਰ ਨਾ ਹੋਣ 'ਤੇ 4 ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਹੈ | ਰਵਿੰਦਰ ਸਿੰਘ ਵਾਸੀ ਦਿਆਲਪੁਰਾ, ਸਰਬਣ ਸਿੰਘ ਵਾਸੀ ਆਹਲੂਪੁਰ, ਰਵੀ ਸਿੰਘ ਵਾਸੀ ਖਿਆਲਾ ਕਲਾਂ ਤੇ ਹੈਪੀ ਸਿੰਘ ਵਾਸੀ ਮਾਨਸਾ ਖ਼ਿਲਾਫ਼ ਥਾਣਾ ਸ਼ਹਿਰੀ-2 ਮਾਨਸਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ | ਅਦਾਲਤ 'ਚ ਲਗਾਤਾਰ ਗੈਰ-ਹਾਜ਼ਰ ਰਹਿਣ ਕਾਰਨ ਅਦਾਲਤ ਨੇ ਉਕਤ ਨੂੰ ਭਗੌੜਾ ਕਰਾਰ ਦਿੰਦਿਆਂ ਗਿ੍ਫ਼ਤਾਰੀ ਦੇ ਹੁਕਮ ਦਿੱਤੇ ਹਨ |