ਬਠਿੰਡਾ, 20 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਜ਼ਿਲਾ ਪੁਲਿਸ ਵਲੋਂ ਨਸ਼ਿਆਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਅੱਜ ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲੇਭਰ 'ਚ ਜਾਂਚ ਅਭਿਆਨ ਚਲਾਇਆ ਗਿਆ, ਜਿਸ ਦੌਰਾਨ ਪੁਲਿਸ ਨੇ ਨਸ਼ੇ ਦੀ ਵਿਕਰੀ ਵਾਲੀਆਂ ਥਾਵਾਂ ਅਤੇ ਵਿਅਕਤੀਆਂ ਦੇ ਘਰਾਂ ਦੀ ਫਰੋਲਾ-ਫਰਾਲੀ ਕੀਤੀ ਤੇ ਕੁਝ ਥਾਵਾਂ ਤੋਂ ਹੈਰੋਇਨ, ਭੁੱਕੀ, ਮੋਟਰਸਾਈਕਲ, ਮੋਬਾਇਲ ਫੋਨ ਵਗ਼ੈਰਾ ਬਰਾਮਦ ਕਰਦਿਆਂ ਇਕ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨਾਂ ਦੇ ਖਿਲਾਫ ਸਬੰਧਿਤ ਪੁਲਿਸ ਥਾਣਿਆਂ ਵਿਚ ਮੁਕੱਦਮੇ ਦਰਜ ਕੀਤੇ ਗਏ ਹਨ | ਇਸ ਮੁਹਿੰਮ ਦੀ ਅਗਵਾਈ ਕਰਦਿਆਂ ਜ਼ਿਲਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਦੱਸਿਆ ਕਿ ਜ਼ਿਲੇਭਰ 'ਚੋਂ ਨਸ਼ੇ ਨੂੰ ਖ਼ਤਮ ਕਰਨ ਲਈ ਪੁਲਿਸ ਪ੍ਰਸ਼ਾਸਨ ਵਲੋਂ ਸਮੇਂ-ਸਮੇਂ ਉਪਰ ਕਾਸੋ ਅਪ੍ਰੇਸ਼ਨ ਚਲਾਇਆ ਜਾਂਦਾ ਹੈ, ਜਿਸ ਤਹਿਤ ਅੱਜ ਬਠਿੰਡਾ ਦੇ ਕੱਚਾ ਧੋਬੀਆਣਾ ਤੋਂ ਇਲਾਵਾ ਜ਼ਿਲੇਵਿਚ 27 ਥਾਵਾਂ ਉੱਪਰ ਇਹ ਅਪ੍ਰੇਸ਼ਨ ਚਲਾਇਆ ਗਿਆ, ਜਿਸ ਵਿਚ ਸ਼ਾਮਿਲ 350 ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਦੀ 3 ਐੱਸ.ਪੀਜ ਅਤੇ 12 ਡੀ.ਐੱਸ.ਪੀਜ਼ ਵਲੋਂ ਅਗਵਾਈ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ੇ ਦੀ ਵਿਕਰੀ ਲਈ ਸ਼ੱਕੀ ਥਾਵਾਂ ਅਤੇ ਵਿਅਕਤੀਆਂ ਦੇ ਘਰਾਂ ਦੀ ਡੁੰਘਾਈ ਨਾਲ ਤਲਾਸ਼ੀ ਲੈਂਦੇ ਹੋਏ ਵੱਖ-ਵੱਖ ਥਾਵਾਂ ਤੋਂ 128 ਗ੍ਰਾਮ ਹੈਰੋਇਨ, 5 ਕਿੱਲੋ ਚੂਰਾ ਪੋਸਤ (ਭੁੱਕੀ), 5 ਸ਼ੱਕੀ ਮੋਟਰਸਾਈਕਲ ਅਤੇ 4 ਮੋਬਾਇਲ ਫੋਨ ਬਰਾਮਦ ਕੀਤੇ ਹਨ ਤੇ 11 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਦੇ ਹੋਏ ਅੱਠ ਮੁਕੱਦਮੇ ਦਰਜ ਕੀਤੇ ਗਏ ਹਨ | ਜ਼ਿਲਾ ਪੁਲਿਸ ਮੁਖੀ ਨੇ ਕਿਹਾ ਕਿ ਬਠਿੰਡਾ ਪੁਲਿਸ ਨਸ਼ੇ ਦੇ ਖ਼ਾਤਮੇ ਲਈ ਪੂਰੀ ਤਰਾਂ ਯਤਨਸ਼ੀਲ ਹੈ, ਜਿਸ ਤਹਿਤ ਜਿੱਥੇ ਹਰ ਰੋਜ਼ ਵਾਂਗ ਨਸ਼ਾ ਤਸਕਰਾਂ ਨੂੰ ਦਬੋਚਿਆ ਜਾ ਰਿਹਾ ਹੈ, ਉੱਥੇ ਨਸ਼ਾ ਕਰਨ ਦੇ ਆਦੀ ਲੋਕਾਂ ਦਾ ਨਸ਼ਾ ਛੁਡਾਉਣ ਲਈ ਉਨ੍ਹਾਂ ਨੂੰ ਨਸ਼ਾ ਉਡਾਊ ਕੇਂਦਰਾਂ 'ਚ ਭਰਤੀ ਕਰਵਾ ਕੇ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ |
ਪੁਲਿਸ ਨੇ ਨਸ਼ਾ ਤਸਕਰਾਂ ਅਤੇ ਨਸ਼ਿਆਂ ਨੂੰ ਠੱਲ੍ਹਪਾਉਣ ਲਈ ਜ਼ਿਲੇ੍ਹਭਰ 'ਚ ਚਲਾਇਆ ਜਾਂਚ ਅਭਿਆਨ <br/>
ਅਜੀਤ ਡੈਸਕ
21-12-2025