12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਬੱਚਿਆਂ ਦੇ ਚੰਗੇ ਭਵਿੱਖ ਲਈ ਮਾਪਿਆਂ ਦੀ ਸਰਗਰਮ ਭੂਮਿਕਾ ਜ਼ਰੂਰੀ-ਡਿਪਟੀ ਕਮਿਸ਼ਨਰ <br/>

Ad Position 21
No active advertisement
ਅਜੀਤ ਡੈਸਕ 21-12-2025
ਮਾਨਸਾ, 20 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਜ਼ਿਲੇ੍ਹ ਦੇ ਸਰਕਾਰੀ ਸਕੂਲਾਂ 'ਚ ਮੈਗਾ ਮਾਪੇ ਅਧਿਆਪਕ ਮਿਲਣੀਆਂ ਕੀਤੀਆਂ ਗਈਆਂ | ਇਸ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਕੂਲ ਆਫ਼ ਐਮੀਨੈਂਸ ਮਾਨਸਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਨਸਾ ਵਿਖੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਮਾਪਿਆਂ ਦੀ ਸਰਗਰਮ ਭੂਮਿਕਾ ਬਹੁਤ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਮਿਲਣੀਆਂ ਦਾ ਮਕਸਦ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਬੱਚਿਆਂ ਦੀ ਪੜ੍ਹਾਈ, ਕੁਸ਼ਲਤਾ ਤੇ ਹੁਨਰ ਸਬੰਧੀ ਵਿਚਾਰ ਵਟਾਂਦਰਾ ਕਰਨਾ ਹੈ | ਉਨ੍ਹਾਂ ਆਖਿਆ ਕਿ ਮਾਪਿਆਂ ਦੇ ਸਹਿਯੋਗ ਨਾਲ ਅਧਿਆਪਕ ਵਿਦਿਆਰਥੀਆਂ ਦੀ ਪ੍ਰਤਿਭਾ ਪਹਿਚਾਣ ਕੇ ਚੰਗੇ ਨਾਗਰਿਕ ਬਣਾਉਣ 'ਚ ਭੂਮਿਕਾ ਨਿਭਾਅ ਸਕਦੇ ਹਨ ਤਾਂ ਕਿ ਸਮਾਜ ਵੀ ਅੱਗੇ ਵਧ ਸਕੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਦੇ ਵੀ ਪੇਪਰਾਂ ਦੇ ਨੰਬਰਾਂ/ਨਤੀਜਿਆਂ ਨੂੰ ਲੈ ਕੇ ਵਿਦਿਆਰਥੀਆਂ 'ਚ ਨਾਕਾਰਤਮਿਕਤਾ ਪੈਦਾ ਨਹੀਂ ਕਰਨੀ ਚਾਹੀਦੀ ਬਲਕਿ ਭਵਿੱਖ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ | ਅਧਿਕਾਰੀ ਨੇ ਮਾਪਿਆਂ ਨਾਲ ਗੱਲਬਾਤ ਦੌਰਾਨ ਪੜ੍ਹਾਈ ਅਤੇ ਸਕੂਲਾਂ ਬਾਰੇ ਸੁਝਾਅ ਵੀ ਲਏ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਨੀਲਮ ਰਾਣੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.) ਮੰਜੂ ਬਾਲਾ, ਪਿ੍ੰਸੀਪਲ ਐਮੀਨੈਂਸ ਸਕੂਲ ਵਿਜੈ ਕੁਮਾਰ ਮਿੱਢਾ, ਨਰਿੰਦਰ ਸਿੰਘ ਇੰਚਾਰਜ ਪਿ੍ੰਸੀਪਲ ਕੰਨਿਆ ਸਕੂਲ, ਅਧਿਆਪਕ ਰਣਜੀਤ ਕੌਰ, ਸੰਦੀਪ ਸਿੰਘ, ਨਵਦੀਪ ਕੱਕੜ, ਵਿਨੋਦ ਕੁਮਾਰ ਮਿੱਤਲ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪੈਨਸ਼ਨਰਜ਼ ਐਸੋਸੀਏਸ਼ਨ ਸਰਦੂਲਗੜ੍ਹ ਨੇ ਪੈਨਸ਼ਨ ਦਿਵਸ ਮਨਾਇਆ <br/> ਅਗਲੀ ਖ਼ਬਰ ਸੜਕ ਹਾਦਸੇ 'ਚ ਬੋਹਾ ਦੇ 2 ਨੌਜਵਾਨਾਂ ਦੀ ਮੌਤ <br/>
Ad Position 24