12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਮਾਪੇ-ਅਧਿਆਪਕ ਮਿਲਣੀ 'ਤੇ ਵਿਸ਼ੇਸ਼ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 21-12-2025
ਮਹਿਰਾਜ, 20 ਦਸੰਬਰ (ਸੁਖਪਾਲ ਮਹਿਰਾਜ)-ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਪੱਤੀ ਕਾਲਾ ਮਹਿਰਾਜ ਵਿਖੇ ਪਿ੍ੰਸੀਪਲ ਕ੍ਰਿਸ਼ਨ ਲਾਲ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਅਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ¢ ਇਹ ਸਮਾਗਮ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਕਰਵਾਏ ਜਾ ਰਹੇ ਉਪਰਾਲਿਆਂ ਦਾ ਹਿੱਸਾ ਸੀ¢ ਇਸ ਮੌਕੇ ਬੱਚਿਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ¢ ਸਮਾਗਮ ਦÏਰਾਨ ਅਧਿਆਪਕਾਂ ਵਲੋਂ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ, ਅਨੁਸ਼ਾਸਨ, ਹਾਜ਼ਰੀ ਅਤੇ ਸਹ-ਪਾਠਕ੍ਰਮ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਅਤੇ ਬੱਚਿਆਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਕੀਮਤੀ ਸੁਝਾਅ ਵੀ ਸਾਂਝੇ ਕੀਤੇ ਗਏ¢ ਇਸ ਦÏਰਾਨ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਿਹਨਤੀ ਅਧਿਆਪਕ ਵਰਗ ਦੀ ਸੁਚੱਜੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀ ਦਿਨੋ-ਦਿਨ ਪੜ੍ਹਾਈ, ਖੇਡਾਂ ਅਤੇ ਹੋਰ ਸਹ-ਪਾਠਕ੍ਰਮ ਗਤੀਵਿਧੀਆਂ ਦੇ ਹਰ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ¢ ਉਨ੍ਹਾਂ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਆਧੁਨਿਕ ਸਹੂਲਤਾਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਕਾਰਨਾਂ ਕਰਕੇ ਹੀ ਬੱਚਿਆਂ ਨੂੰ ਗੁਣਵੱਤਾ ਪੂਰਨ ਸਿੱਖਿਆ ਮਿਲ ਰਹੀ ਹੈ¢ ਸਮਾਗਮ ਦÏਰਾਨ ਸਟੇਜ ਦੀ ਭੂਮਿਕਾ ਹਿੰਦੀ ਅਧਿਆਪਕ ਜਸਪਾਲ ਸਿੰਘ ਵੱਲੋਂ ਨਿਭਾਈ ਗਈ¢ ਪਿ੍ੰਸੀਪਲ ਕ੍ਰਿਸ਼ਨ ਲਾਲ ਨੇ ਸਮਾਗਮ ਵਿਚ ਸ਼ਾਮਿਲ ਸਾਰੇ ਮਾਪਿਆਂ, ਮਹਿਮਾਨਾਂ ਅਤੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸੁਖਪਾਲ ਸਿੰਘ ਭੈਣੀ ਸਮੇਤ ਸਮੁੱਚਾ ਸਟਾਫ਼ ਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਪ੍ਰਭਾਤ ਫੇਰੀਆਂ 24 ਤੋਂ ਅਗਲੀ ਖ਼ਬਰ ਅਕਾਲੀ ਉਮੀਦਵਾਰ ਜਸਵਿੰਦਰ ਸਿੰਘ ਛਿੰਦਾ ਨੇ ਆਪਣੇ ਸਾਥੀਆਂ ਨਾਲ ਜ਼ੋਨ ਦੇ ਪਿੰਡਾਂ ਅੰਦਰ ਜਾ ਕੇ ਵੋਟਰਾਂ ਦਾ ਧੰਨਵਾਦ ਕੀਤਾ...
Ad Position 24