ਝੁਨੀਰ, 20 ਦਸੰਬਰ (ਸੰਜੀਵ ਸਿੰਗਲਾ)-ਨੇੜਲੇ ਪਿੰਡ ਝੇਰਿਆਂਵਾਲੀ 'ਚ ਨਸ਼ੇ ਕਾਰਨ ਲਗਾਤਾਰ ਹੋਈਆਂ ਮੌਤਾਂ ਦਾ ਮਾਮਲਾ ਅਨੁਸੂਚਿਤ ਜਾਤੀ ਕਮਿਸ਼ਨ ਭਾਰਤ ਕੋਲ ਪਹੁੰਚ ਗਿਆ ਹੈ | ਇਸ ਮੁੱਦੇ ਨੂੰ ਲੈ ਕੇ ਸਰਦੂਲਗੜ੍ਹ ਹਲਕੇ ਦੇ ਭਾਜਪਾ ਆਗੂ ਜਗਜੀਤ ਸਿੰਘ ਮਿਲਖਾ ਨੇ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਣਾ ਨੂੰ ਮਿਲ ਕੇ ਪੀੜਤ ਪਰਿਵਾਰਾਂ ਦੀ ਦੁਰਦਸ਼ਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਚਿੱਟੇ ਕਾਰਨ ਕਈ ਪਰਿਵਾਰ ਆਪਣੇ ਨੌਜਵਾਨ ਗੁਆ ਚੁੱਕੇ ਹਨ ਪਰ ਸਥਾਨਕ ਪੁਲਿਸ ਪ੍ਰਸ਼ਾਸਨ ਵਲੋਂ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਗਈ | ਪੀੜਤ ਪਰਿਵਾਰਾਂ ਨੂੰ ਨਾ ਤਾਂ ਇਨਸਾਫ਼ ਮਿਲਿਆ ਅਤੇ ਨਾ ਹੀ ਕੋਈ ਸਰਕਾਰੀ ਸਹਾਇਤਾ | ਚੇਅਰਮੈਨ ਕਿਸ਼ੋਰ ਮਕਵਾਣਾ ਨੇ ਭਰੋਸਾ ਦਿਵਾਇਆ ਕਿ ਇਸ ਸਬੰਧੀ ਜਲਦੀ ਹੀ ਸਬੰਧਿਤ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਜਾਵੇਗੀ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਢੁਕਵੇਂ ਕਦਮ ਚੁੱਕੇ ਜਾਣਗੇ | ਜਗਜੀਤ ਸਿੰਘ ਮਿਲਖਾ ਨੇ ਕਿਹਾ ਕਿ ਐਸ.ਸੀ. ਕਮਿਸ਼ਨ ਕੋਲ ਮਾਮਲਾ ਪਹੁੰਚਣ ਨਾਲ ਪੀੜਤ ਪਰਿਵਾਰਾਂ ਨੂੰ ਨਵੀਂ ਉਮੀਦ ਜਾਗੀ ਹੈ |