12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਯਾਦਗਾਰੀ ਹੋ ਨਿੱਬੜਿਆ ਹੋਲੀ ਹਾਰਟ ਕਾਨਵੈਂਟ ਸਕੂਲ ਬੁਢਲਾਡਾ ਦਾ ਸਾਲਾਨਾ ਸਮਾਗਮ <br/>

Ad Position 21
No active advertisement
ਅਜੀਤ ਡੈਸਕ 21-12-2025
ਬੁਢਲਾਡਾ, 20 ਦਸੰਬਰ (ਸਵਰਨ ਸਿੰਘ ਰਾਹੀ)-ਲਾਲਾ ਨਰਸੀ ਰਾਮ ਯਾਦਗਾਰੀ ਹੋਲੀ ਹਾਰਟ ਕਾਨਵੈਂਟ ਸਕੂਲ ਬੁਢਲਾਡਾ ਦੇ ਸਾਲਾਨਾ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਪੜ੍ਹਾਈ ਵਿਦਿਆਰਥੀ ਦੀ ਜ਼ਿੰਦਗੀ ਦਾ ਇੱਕ ਅਹਿਮ ਪਹਿਲੂ ਹੈ ਜਿਸ ਨਾਲ ਆਪਣੇ ਜੀਵਨ 'ਚ ਅੱਗੇ ਵਧਣਾ ਹੁੰਦਾ ਹੈ ਪਰ ਇਸ ਦੇ ਨਾਲ-ਨਾਲ ਸਹਿ ਗਤੀਵਿਧੀਆਂ ਵੀ ਵਿਦਿਆਰਥੀ ਦੀ ਸ਼ਖ਼ਸੀਅਤ ਨਿਖਾਰਨ ਸਮੇਤ ਆਤਮ ਵਿਸ਼ਵਾਸ ਨੂੰ ਮਜ਼ਬੂਤ ਕਰਦੀਆਂ ਹਨ | ਇਸ ਲਈ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਅਤੇ ਖੇਡ ਗਤੀਵਿਧੀਆਂ 'ਚ ਵੀ ਭਾਗ ਲੈਣਾ ਚਾਹੀਦਾ ਹੈ | ਪ੍ਰੋਗਰਾਮ ਦੌਰਾਨ ਸਕੂਲੀ ਬੱਚਿਆਂ ਨੇ ਹਰਿਆਣਵੀ, ਰਾਜਸਥਾਨੀ ਅਤੇ ਹੋਰਨਾਂ ਰਾਜਾਂ ਦੇ ਨਾਚਾਂ ਸਮੇਤ ਪੰਜਾਬੀ ਲੋਕ ਨਾਚ ਗਿੱਧਾ ਤੇ ਭੰਗੜਾ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ | ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੰਜੀਵ ਕੁਮਾਰ ਸਿੰਗਲਾ ਨੇ ਸਭਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਡੀ.ਐੱਸ.ਪੀ ਸਿਕੰਦਰ ਸਿੰਘ ਚੀਮਾ, ਥਾਣਾ ਸ਼ਹਿਰੀ ਮੁਖੀ ਕਮਲਜੀਤ ਸਿੰਘ, ਪਿ੍ੰਸੀਪਲ ਮਾਰਟਿਨ ਐਂਟਨੀ, ਸਕੂਲ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਰਜਨੀ ਸਿੰਗਲਾ, ਸ਼ਵੀ ਰਜਿਤ ਸਿੰਗਲਾ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਕਾਂਗਰਸ ਨੂੰ ਫੁੱਟ ਕਾਰਨ ਨਮੋਸ਼ੀਜਨਕ ਹਾਰ ਦਾ ਵੇਖਣਾ ਪਿਆ ਮੂੰਹ! <br/> ਅਗਲੀ ਖ਼ਬਰ ਝੇਰਿਆਂਵਾਲੀ 'ਚ ਨਸ਼ੇ ਨਾਲ ਹੋਈਆਂ ਮੌਤਾਂ ਦਾ ਮਾਮਲਾ ਐੱਸ.ਸੀ. ਕਮਿਸ਼ਨ ਭਾਰਤ ਕੋਲ ਪਹੁੰਚਿਆ <br/>
Ad Position 24