26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਪੁਲਿਸ ਵਲੋਂ ਮਾਨਸਾ ਸ਼ਹਿਰ ਦੇ ਕਈ ਹੋਟਲਾਂ 'ਚ ਛਾਪੇਮਾਰੀ

Ad Position 21
No active advertisement
ਅਜੀਤ ਡੈਸਕ 22-12-2025
ਮਾਨਸਾ, 21 ਦਸੰਬਰ (ਸਭਿ. ਪ੍ਰਤੀ)-ਪੁਲਿਸ ਨੇ ਸਥਾਨਕ ਸ਼ਹਿਰ 'ਚ ਕਈ ਹੋਟਲਾਂ 'ਤੇ ਛਾਪੇਮਾਰੀ ਕਰ ਕੇ ਅੱਧੀ ਦਰਜਨ ਦੇ ਕਰੀਬ ਮਰਦਾਂ ਤੇ ਅÏਰਤਾਂ ਨੂੰ ਕਾਬੂ ਕੀਤਾ ਹੈ | ਪੁਲਿਸ ਇੰਸਪੈਕਟਰ ਰੁਪਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ਹਿਰ ਦੇ ਕਈ ਹੋਟਲਾਂ 'ਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ, ਜਿਸ ਦੇ ਚਲਦਿਆਂ ਛਾਪੇਮਾਰੀ ਕੀਤੀ ਗਈ ਹੈ | ਉਨ•ਾਂ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਤਫ਼ਤੀਸ਼ ਕਰ ਰਹੀ ਹੈ ਅਤੇ ਜੋ ਵੀ ਗ਼ਲਤ ਪਾਇਆ ਗਿਆ, ਉਨ•੍ਹਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ |
ਗੁਰਮਤਿ ਚੇਤਨਾ ਮਾਰਚ 23 ਨੂੰ
ਮਾਨਸਾ, 21 ਦਸੰਬਰ (ਰਵੀ)-ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਧਰਮੂ(ਮਾਨਸਾ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ ਅਤੇ ਹੋਰ ਸਿੰਘਾਂ ਦੀ ਸ਼ਹਾਦਤ ਦੀ ਯਾਦ ਵਿੱਚ 23 ਦਸੰਬਰ ਨੂੰ ਸਵੇਰ 9 ਵਜੇ ਸ੍ਰੀ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ ਜਾਣਗੇ | 11:00 ਵਜੇ ਗੁਰਮਤਿ ਚੇਤਨਾ ਮਾਰਚ ਗੁਰਦੁਆਰਾ ਸੂਲੀਸਰ ਸਾਹਿਬ ਤੋਂ ਚੱਲ ਕੇ ਵੱਖ-ਵੱਖ ਪਿੰਡਾਂ 'ਚੋਂ ਗੁਜਰਦਾ ਹੋਇਆ ਮੁੜ ਕੈਂਪਸ ਪਹੁੰਚੇਗਾ | ਵਿਦਿਆਰਥੀਆਂ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਿਤ ਕਵੀਸ਼ਰੀਆਂ ਅਤੇ ਕਵਿਤਾਵਾਂ ਪੇਸ਼ ਕੀਤੀਆਂ ਜਾਣਗੀਆ | ਰਾਗੀ ਢਾਡੀ ਜਥੇ ਗੁਰਬਾਣੀ ਦਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਅੰਗਹੀਣਾਂ ਨੇ ਪੰਜਾਬ ਸਰਕਾਰ 'ਤੇ ਵਾਅਦਿਆਂ ਤੋਂ ਮੁਕਰਨ ਦੇ ਲਗਾਏ ਦੋਸ਼ <br/> ਅਗਲੀ ਖ਼ਬਰ ਕੁਲਬੀਰ ਸਿੰਘ ਮੱਤਾ ਨੂੰ ਸਦਮਾ, ਭਰਾ ਦੀ ਮੌਤ
Ad Position 24