ਮਾਨਸਾ, 21 ਦਸੰਬਰ (ਰਵੀ)-ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਅਣਅਧਿਕਾਰਤ ਆਵਾਜ਼ ਪ੍ਰਦੂਸ਼ਣ ਵਾਲੇ ਯੰਤਰਾਂ 'ਤੇ ਪੂਰਨ ਪਾਬੰਦੀ ਲਗਾਉਂਦਿਆਂ ਆਦੇਸ਼ ਕੀਤਾ ਹੈ ਕਿ ਕੋਈ ਵੀ ਵਿਅਕਤੀ ਬਿਨਾਂ ਪੂਰਵ ਪ੍ਰਵਾਨਗੀ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ਨਹੀਂ ਕਰ ਸਕਦਾ | ਇਸੇ ਤਰਾਂ ਵਿਆਹ ਸ਼ਾਦੀਆਂ ਮੌਕੇ ਮੈਰਿਜ ਪੈਲੇਸਾਂ 'ਚ ਲਾਇਸੰਸੀ ਅਸਲਾ ਨਾ ਲਿਆਉਣ ਅਤੇ ਨੰਬਰ ਪਲੇਟ ਬਣਾਉਣ ਵਾਲੀਆਂ ਦੁਕਾਨਦਾਰਾਂ ਨੂੰ ਕਿਸੇ ਵੀ ਵਿਅਕਤੀ ਨੂੰ ਬਿਨਾਂ ਵਹੀਕਲ ਤੋਂ ਨੰਬਰ ਪਲੇਟ ਬਣਾ ਕੇ ਨਾ ਦੇਣ ਅਤੇ ਨੰਬਰ ਪਲੇਟ ਸਿਰਫ਼ ਵਾਹਨ 'ਤੇ ਲਗਾਕੇ ਦੇਣ ਦੇ ਹੁਕਮ ਦਿੱਤੇ ਹਨ | ਇਹ ਹੁਕਮ 31 ਜਨਵਰੀ 2026 ਤੱਕ ਲਾਗੂ ਰਹਿਣਗੇ |